ਅੱਜ ਦਾ ਮੁੱਖ ਘਟਨਾਕ੍ਰਮ
ਅਸੀਂ ਆਪਣਾ ਅੱਜ ਦਾ ਲਾਈਵ ਪੇਜ ਇੱਥੇ ਹੀ ਬੰਦ ਕਰ ਰਹੇ ਹਾਂ, ਸਾਡੇ ਨਾਲ ਜੁੜਨ ਲਈ ਬਹੁਤ-ਬਹੁਤ ਧੰਨਵਾਦ। ਇਹ ਰਹੀਆਂ ਅੱਜ ਦਿਨ ਭਰ ਦੀਆਂ ਅਹਿਮ ਖ਼ਬਰਾਂ
- ਅਮ੍ਰਿਤਪਾਲ ਸਿੰਘ ਨੇ ਅੱਜ ਇੱਕ ਹੋਰ ਵੀਡੀਓ ਬਿਆਨ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਨੇ ਜਥੇਦਾਰ ਨੂੰ ਕਿਹਾ ਕਿ ਇਹ 'ਤੁਹਾਡੀ ਪ੍ਰੀਖਿਆ ਦਾ ਸਮਾਂ ਹੈ।'
- ਇਸ ਵੀਡੀਓ ਵਿੱਚ ਉਨ੍ਹਾਂ ਨੇ ਜਥੇਦਾਰ ਨੂੰ ਮੁੜ ਤੋਂ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ।
- ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਕੁਝ ਮਰਜ਼ੀ ਕਰਨਾ ਪਵੇ ਪਰ ਪੰਜਾਬ ਦਾ ਅਮਨ-ਚੈਨ ਅਤੇ ਭਾਈਚਾਰਕ ਸਾਂਝ ਨਹੀਂ ਟੁੱਟਣ ਦਿਆਂਗੇ। ਪੰਜਾਬ ਦੀ ਤਰੱਕੀ ਇੱਥੋਂ ਦੀ ਅਮਨ-ਸ਼ਾਂਤੀ 'ਤੇ ਨਿਰਭਰ ਹੈ।
- ਪਾਕਿਸਤਾਨ ਸਰਕਾਰ ਦਾ ਟਵਿੱਟਰ ਹੈਂਡਲ ਭਾਰਤ ਵਿੱਚ 'ਵਿਦਹੈੱਡਲ' ਕਰ ਦਿੱਤਾ ਗਿਆ ਹੈ। ਯਾਨੀ ਇਹ ਭਾਰਤ ਵਿੱਚ ਬੰਦ ਹੈ।
- ਉਧਰ ਅਮ੍ਰਿਤਪਾਲ ਸਿੰਘ ਦੀ ਭਾਲ ’ਚ ਅੰਮ੍ਰਿਤਸਰ ਤੇ ਬਠਿੰਡਾ ਸਮੇਤ ਸੂਬੇ ਦੇ ਕਈ ਸ਼ਹਿਰਾਂ ਵਿੱਚ ਪੁਲਿਸ ਛਾਪੇਮਾਰੀ ਜਾਰੀ ਰਹੀ।
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਇੱਕ ਵੀਡੀਓ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਹੈ।