ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ
ਕਰ ਕੇ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ
ਕੇਸ ਵਿੱਚ ਹੋ ਰਹੀ ਜਾਂਚ 'ਤੇ ਸਵਾਲ ਚੁੱਕੇ ਹਨ।
ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ, "ਮਾਣਯੋਗ ਮੁੱਖ ਮੰਤਰੀ, ਗ੍ਰਹਿ ਮੰਤਰੀ, ਜੇਲ੍ਹ ਮੰਤਰੀ ਭਗਵੰਤ ਮਾਨ,ਇੱਕ ਨੌਜਵਾਨ ਦੇ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ ਕੀਤੇ ਜਾਣ 'ਤੇ ਪੀੜਤ/ਪਿਤਾ ਦੇ ਬਿਆਨਾਂ ਮੁਤਾਬਕ ਅਜੇ ਤੱਕ ਕੋਈ ਗ੍ਰਿਫ਼ਤਾਰੀ ਕਿਉਂ
ਨਹੀਂ ਕੀਤੀ ਗਈ।"
"ਕਿਸ ਦੇ ਇਸ਼ਾਰੇ 'ਤੇ ਜਾਂਚ ਨਾਲ ਇਹ ਸਮਝੌਤਾ ਕੀਤਾ ਜਾ ਰਿਹਾ ਹੈ? ਇਹ ਕਿਸ ਦੀ ਸਰਪ੍ਰਸਤੀ ਨੂੰ ਦਰਸਾਉਂਦਾ ਹੈ?"
ਉਨ੍ਹਾਂ ਨੇ ਅੱਗੇ ਲਿਖਿਆ, "ਜੇਕਰ ਜਾਣਬੁੱਝ ਕੇ ਨਿਆਂ ਦੇਣ ਤੋਂ ਇਨਕਾਰ ਕਰਨ ਦਾ ਸਿਲਸਿਲਾ ਜਾਰੀ ਰਿਹਾ ਤਾਂ ਅਸੀਂ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਵਾਂਗੇ।"
ਸੋਮਵਾਰ ਨੂੰ ਦੇ ਨਵਜੋਤ ਸਿੰਘ ਸਿੱਧੂ, ਸਿੱਧੂ ਮੂਸੇਵਾਲਾ ਦੇ ਘਰ, ਉਨ੍ਹਾਂ ਦੇ ਮਾਪਿਆਂ ਨਾਲ ਮਿਲਣ ਲਈ ਪਹੁੰਚੇ ਸਨ।
ਉੱਥੇ ਉਨ੍ਹਾਂ ਨੇ ਸਿੱਧੂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਉਸ ਤੋਂ ਸ਼ਾਮ ਨੂੰ ਇੱਕ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ 'ਤੇ ਕਈ ਸਵਾਲ ਵੀ ਚੁੱਕੇ ਸਨ।
ਹਾਲਾਂਕਿ ਇਸ਼ ਕਤਲਕਾਂਡ ਮਾਮਲੇ ਵਿੱਚ ਪੁਲਿਸ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ, ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਇਸ ਕਤਲਕਾਂਡ ਦਾ ਮੁੱਖ ਮੁਲਜ਼ਮ ਦੱਸਿਆ ਜਾਂਦਾ ਹੈ, ਇੱਕ ਹੋਰ ਮੁਲਜ਼ਮ ਗੋਲਡੀ ਬਰਾੜ ਇਸ਼ ਵੇਲੇ ਭਾਰਤ ਤੋਂ ਬਾਹਰ ਹੈ, ਜਿਸਦੀ ਭਾਲ ਜਾਰੀ ਹੈ।