ਅੱਜ ਦਾ ਘਟਨਾਕ੍ਰਮ
ਬੁੱਧਵਾਰ ਨੂੰ ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਫਾਇਰਿੰਗ ਸੁਰਖ਼ੀਆਂ ਵਿੱਚ ਰਹੀ। ਇਸ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਪੇਸ਼ ਹੈ ਅੱਜ ਦੇ ਅਹਿਮ ਘਟਨਾਕ੍ਰਮ
- ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਫਾਇਰਿੰਗ ਵਿੱਚ 4 ਜਵਾਨਾਂ ਦੀ ਮੌਤ ਹੋ ਗਈ ਹੈ।
- ਐੱਫਆਈਆਰ ਮੁਤਾਬਕ 2 ਨਕਾਬਪੋਸ਼ ਵਿਅਕਤੀਆਂ ਨੂੰ ਰਾਇਫਲ ਤੇ ਕੁਹਾੜੇ ਨਾਲ ਵੇਖਿਆ ਗਿਆ ਸੀ।
- ਪੁਲਿਸ ਮੁਤਾਬਕ ਇੱਕ ਇੰਨਸਾਸ ਰਾਇਫਲ ਨੂੰ ਬਰਾਮਦ ਕਰ ਲਿਆ ਗਿਆ ਹੈ ਜਿਸ ਨੂੰ ਜਾਂਚ ਲਈ ਭੇਜ ਦਿੱਤਾ ਹੈ।
- ਇਸ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੇ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਹੈ।
- ਬਟਾਲਾ, ਪਠਾਨਕੋਟ ਤੇ ਹੋਰ ਨੇੜਲੇ ਸਟੇਸ਼ਨਾਂ 'ਤੇ ਪੁਲਿਸ ਵੱਲੋਂ ਪੋਸਟਰ ਲਗਾਏ ਗਏ ਹਨ।
- ਵਿਸਾਖੀ ਦੇ ਮੱਦੇਨਜ਼ਰ ਤਖਤ ਸ੍ਰੀ ਦਮਦਮਾ ਸਾਹਿਬ ਨੇੜੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
- ਤੇਜ਼ ਮੀਂਹ, ਹਵਾਵਾਂ ਅਤੇ ਗੜੇਮਾਰੀ ਕਾਰਨ ਪੰਜਾਬ ਸਣੇ ਹਰਿਆਣਾ, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਫਸਲਾਂ ਦੇ ਨੁਕਸਾਨ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਕਣਕ ਖਰੀਦ ਦੇ ਮਾਪਦੰਡਾਂ 'ਚ ਢਿੱਲ ਦੇ ਦਿੱਤੀ ਹੈ।