ਪ੍ਰਕਾਸ਼ ਸਿੰਘ ਬਾਦਲ : ਭਾਰਤ ਵਿੱਚ ਸਭ ਤੋਂ ਛੋਟੀ ਉਮਰ ਅਤੇ ਵਡੇਰੀ ਉਮਰ ਦੇ ਮੁੱਖ ਮੰਤਰੀ ਹੋਣ ਦਾ ਰਿਕਾਰਡ ਬਣਾਉਣ ਵਾਲੇ ਆਗੂ

ਇਸ ਪੇਜ ਰਾਹੀਂ ਅਸੀਂ ਦੇਸ਼-ਵਿਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ ਅਪਡੇਟ ਦੇ ਰਹੇ ਹਾਂ।

ਲਾਈਵ ਕਵਰੇਜ

  1. ਤੁਹਾਡਾ ਸਭ ਦਾ ਧੰਨਵਾਦ!

    ਬੀਬੀਸੀ ਪੰਜਾਬੀ ਦੇ ਇਸ ਲਾਈਵ ਪੰਨੇ ਨੂੰ ਅਸੀਂ ਇੱਥੇ ਹੀ ਵਿਰਾਮ ਦੇ ਰਹੇ ਹਾਂ। ਨਵੀਂਆਂ ਤੇ ਤਾਜ਼ਾ ਖ਼ਬਰਾਂ ਨਾਲ ਸਵੇਰੇ ਮੁੜ ਹਾਜ਼ਰ ਹੋਵਾਂਗੇ। ਉਦੋਂ ਤੱਕ ਦਿਓ ਇਜਾਜ਼ਤ। ਧੰਨਵਾਦ

    ਜਾਂਦੇ-ਜਾਂਦੇ ਇੱਕ ਨਜ਼ਰ ਹੁਣ ਤੱਕ ਦੀਆਂ ਸੁਰਖੀਆਂ 'ਤੇ

    • ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ
    • ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ 26 ਅਪ੍ਰੈਲ ਨੂੰ ਸਵੇਰੇ 10 ਵਜੇ ਲੋਕਾਂ ਦੇ ਆਖ਼ਰੀ ਦਰਸ਼ਨਾਂ ਲਈ ਰੱਖਿਆ ਜਾਵੇਗਾ
    • ਵੀਰਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ
    • ਮੋਰਿੰਡਾ ਬੇਅਦਬੀ ਮਾਮਲੇ ਵਿੱਚ ਪ੍ਰਸਾਸ਼ਨ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਸਹਿਮਤੀ ਬਣ ਗਈ ਹੈ ਅਤੇ ਧਰਨਾ ਸਮਾਪਤ ਕਰ ਦਿੱਤਾ ਗਿਆ
    • ਗੁਰਦੁਆਰਾ ਕੋਤਵਾਲੀ ਦੀ ਨਵੀਂ ਕਮੇਟੀ ਦੇ ਹੋਂਦ ਵਿੱਚ ਆਉਣ ਅਤੇ ਦੋ ਸੇਵਾਦਾਰਾਂ ਖ਼ਿਲਾਫ਼ ਪਰਚਾ ਹੋਣ ਤੋਂ ਬਾਅਦ ਧਰਨਾ ਚੁੱਕਿਆ ਗਿਆ
    • ਦਿੱਲੀ ਦੇ ਜੰਤਰ ਮੰਤਰ ਵਿੱਚ ਭਾਰਤੀ ਭਲਵਾਨਾਂ ਦਾ ਫੈਡਰੇਸ਼ਨ ਖ਼ਿਲਾਫ਼ ਧਰਨਾ ਜਾਰੀ ਹੈ।
    • ਭਲਵਾਨਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ
    • ਸੂਡਾਨ 'ਚ 72 ਘੰਟੇ ਦੀ ਜੰਗਬੰਦੀ 'ਤੇ ਸਹਿਮਤੀ, ਹੁਣ ਤੱਕ 400 ਮੌਤਾਂ
    • ਪਾਕਿਸਤਾਨ ਦੇ ਸਵਾਤ ਜ਼ਿਲ੍ਹੇ ਦੇ ਕਾਬਲ 'ਚ ਇੱਕ ਜ਼ਬਰਦਸਤ ਧਮਾਕੇ ਵਿੱਚ ਹੁਣ ਤੱਕ ਘੱਟੋ-ਘੱਟ 15 ਲੋਕਾਂ ਦੀ ਮੌਤ ਹੋਈ ਗਈ ਹੈ
    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

  2. ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਅੰਤਿਮ ਯਾਤਰਾ ਦਾ ਵੇਰਵਾ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੰਗਲਾਵਰ ਦੇਰ ਸ਼ਾਮ ਆਖ਼ਰੀ ਸਾਹ ਲਏ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ।

    ਐਡਿਟ- ਅਤੁਲ ਗੌਤਮ

    ਵੀਡੀਓ ਕੈਪਸ਼ਨ, ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਅੰਤਿਮ ਯਾਤਰਾ ਦਾ ਵੇਰਵਾ
  3. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਬਾਦਲ ਪਿੰਡ ਵਿੱਚ ਹੋਵੇਗਾ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਅਕਾਲੀ ਦਲ ਦੇ ਬਲਾਰੇ ਦਲਜੀਤ ਸਿੰਘ ਚੀਮਾ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸਵੇਰੇ 10ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿੱਚ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।

    ਇਸ ਤੋਂ ਬਾਅਦ ਦੁਪਹਿਰ 12ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਹੁੰਦੇ ਹੋਏ ਪਿੰਡ ਬਾਦਲ ਪਹੁੰਚੇਗੀ।

    ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ (ਵੀਰਵਾਰ) ਦੁਪਹਿਰ 1 ਵਜੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।

  4. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ - Live

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  5. ਪ੍ਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ ਦੇ ਅਹਿਮ ਪੜ੍ਹਾਅ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ।

    ਉ੍ਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੰਗਲਾਵਰ ਦੇਰ ਸ਼ਾਮ ਆਖ਼ਰੀ ਸਾਹ ਲਏ। ਜਿੱਥੇ ਉਹ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ।

    ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ।

    ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ।

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

  6. ਫੌਰਟਿਸ ਹਸਪਤਾਲ ਮੁਹਾਲੀ ਵੱਲੋਂ ਮੈਡੀਕਲ ਬੁਲੈਟਿਨ ਜਾਰੀ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ 2023 ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਮੇ ਦੀ ਗੰਭੀਰ ਬਿਮਾਰੀ ਕਾਰਨ ਦਾਖ਼ਲ ਕਰਵਾਇਆ ਗਿਆ ਸੀ।

    18 ਅਪ੍ਰੈਲ ਨੂੰ ਉਨ੍ਹਾਂ ਦੀ ਸਾਹ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਮੈਡੀਕਲ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਸੀ। ਉਹ ਡਾਕਟਰੀ ਪ੍ਰਬੰਧ ਦੇ ਨਾਲ-ਨਾਲ ਐੱਨਆਈਵੀਅਤੇ ਐੱਚਐੱਫਐੱਨਸੀ ਸਹਾਇਤਾ 'ਤੇ ਸੀ।

    ਉਨ੍ਹਾਂ ਦੀ ਦੇਖਭਾਲ ਪ੍ਰੋ (ਡਾ.) ਦਿਗੰਬਰ ਬੇਹਿਰਾ ਦੇ ਨਾਲ ਪੁਲਮੋਨੋਲੋਜੀ ਅਤੇ ਕਾਰਡੀਓਲੋਜੀ ਵੱਲੋਂ ਦੇਖਭਾਲ ਕੀਤੀ ਜਾ ਰਹੀ ਸੀ। ਢੁਕਵੇਂ ਡਾਕਟਰੀ ਪ੍ਰਬੰਧਾਂ ਦੇ ਬਾਵਜੂਦ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਬੀਮਾਰੀ ਕਾਰਨ ਦਮ ਤੋੜ ਦਿੱਤਾ। ਫੋਰਟਿਸ ਹਸਪਤਾਲ ਮੁਹਾਲੀ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦਾ ਡੂੰਘਾ ਦੁੱਖ ਹੈ।

  7. ਪ੍ਰਕਾਸ਼ ਸਿੰਘ ਬਾਦਲ ਦੇ ਪੰਜਾਬ ਲਈ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਧਾਮੀ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

    ਉਨ੍ਹਾਂ ਨੇ ਲਿਖਿਆ, "ਪ੍ਰਕਾਸ਼ ਸਿੰਘ ਬਾਦਲ ਪੰਜਾਬ ਅਤੇ ਪੰਜਾਬੀਆਂ ਦੇ ਸੱਚੇ ਹਮਦਰਦ ਸਨ। ਉਨ੍ਹਾਂ ਨੇ ਪੰਜਾਬ ਦੇ ਹੱਕਾਂ ਤੇ ਹਿਤਾਂ ਲਈ ਲੰਬਾ ਸਮਾਂ ਜੇਲ੍ਹ ਕੱਟੀ ਸੀ।ਉਹ ਕਿਸਾਨਾਂ ਦੇ ਤਰਜ਼ਮਾਨਅਤੇਪੰਥਕ ਤੇ ਸਿੱਖ ਸਿਆਸਤ ਦੇ ਮੋਹਰੀ ਆਗੂ ਸਨ। ਕਈ ਦਹਾਕੇ ਰਾਜਨੀਤੀ ਵਿਚ ਬਣੇ ਰਹਿਣਾ ਅਤੇ ਅਕਾਲੀ ਸਿਆਸਤ ਨੂੰ ਅਗਵਾਈ ਦੇਣਾ ਉਨ੍ਹਾਂ ਦਾ ਹਾਸਲ ਆਖਿਆ ਜਾ ਸਕਦਾ ਹੈ।"

    "ਪ੍ਰਕਾਸ਼ ਬਾਦਲ ਨੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ। ਪ੍ਰਕਾਸ਼ ਸਿੰਘ ਬਾਦਲ ਦੇ ਪੰਜਾਬ ਲਈ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।"

    ਹਰਜਿੰਦਰ ਸਿੰਘ ਧਾਮੀ

    ਤਸਵੀਰ ਸਰੋਤ, Getty Images

  8. ਭਗਵੰਤ ਮਾਨ ਨੇ ਜਤਾਇਆ ਅਫ਼ਸੋਸ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦਾ ਦੁੱਖ ਪ੍ਰਗਟਾਇਆ।

    ਉਨ੍ਹਾਂ ਨੇ ਲਿਖਿਆ, "ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖਬਰ ਮਿਲੀ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ 'ਚ ਥਾਂ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਵਾਹਿਗੁਰੂ ਵਾਹਿਗੁਰੂ।"

    ਭਗਵੰਤ ਮਾਨ

    ਤਸਵੀਰ ਸਰੋਤ, Twitter

  9. ਬਾਦਲ ਸਾਹਬ ਆਪਣੀ ਮਿੱਟੀ ਦੇ ਪੁੱਤਰ ਸਨ- ਰਾਜਨਾਥ ਸਿੰਘ

    ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

    ਰਾਜਨਾਥ ਸਿੰਘ ਨੇ ਟਵਿੱਟਰ ਉਪਰ ਲਿਖਿਆ, “ਬਾਦਲ ਸਾਹਬ ਆਪਣੀ ਮਿੱਟੀ ਦੇ ਪੁੱਤਰ ਸਨ ਜੋ ਸਾਰੀ ਉਮਰ ਆਪਣੀਆਂ ਜੜਾਂ ਨਾਲ ਜੁੜੇ ਰਹੇ। ਮੈਨੂੰ ਉਹਨਾਂ ਨਾਲ ਕਈ ਮੁੱਦਿਆਂ 'ਤੇ ਹੋਈ ਗੱਲਬਾਤ ਪੂਰੀ ਤਰ੍ਹਾਂ ਯਾਦ ਹੈ। ਮੈਂ ਉਹਨਾਂ ਦੇ ਦੇਹਾਂਤ ’ਤੇ ਬਹੁਤ ਦੁਖੀ ਹਾਂ। ਉਨ੍ਹਾਂ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਉਨ੍ਹਾਂ ਦੇ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਓਮ ਸ਼ਾਂਤੀ!“

    ਰਾਜਨਾਥ ਸਿੰਘ

    ਤਸਵੀਰ ਸਰੋਤ, Twitter

  10. ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ - ਮੋਦੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।

    ਉਨ੍ਹਾਂ ਨੇ ਲਿਖਿਆ, "ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਸਿਆਸਤ ਦੀ ਇੱਕ ਵਿਸ਼ਾਲ ਸ਼ਖਸੀਅਤਅਤੇ ਇੱਕ ਕਮਾਲ ਦੇ ਆਗੂ ਸਨ, ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਹੈ।"

    ਮੋਦੀ

    ਤਸਵੀਰ ਸਰੋਤ, Twitter

    ਇੱਕ ਹੋਰ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ, "ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਸਾਡੀਆਂ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਦਿਖਾਈ ਦਿੰਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ।"

    ਮੋਦੀ

    ਤਸਵੀਰ ਸਰੋਤ, Twitter

  11. ਪ੍ਰਕਾਸ਼ ਸਿੰਘ ਬਾਦਲ: 1970 ਵਿੱਚ ਬਣੇ ਸਨ ਪਹਿਲੀ ਵਾਰ ਮੁੱਖ ਮੰਤਰੀ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੇ ਵੱਡੇ ਕੱਦ ਵਾਲੇ ਖੇਤਰੀ ਆਗੂਆਂ ਵਿੱਚ ਸ਼ੁਮਾਰ ਸਨ।

    ਉਹ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਵੀ ਕੀਤਾ ਸੀ।

    1970 ਵਿੱਚ ਬਾਦਲ 43 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਸਭ ਤੋਂ ਛੋਟੀ ਉਮਰ ਦੇ ਆਗੂ ਸਨ।

    2017 ਵਿੱਚ ਜਦੋਂ ਉਨ੍ਹਾਂ ਦਾ 5ਵਾਂ ਕਾਰਜਕਾਲ ਪੂਰਾ ਹੋਇਆ ਤਾਂ ਉਹ 90 ਸਾਲ ਦੀ ਉਮਰ ਦੇ ਕਿਸੇ ਭਾਰਤੀ ਸੂਬੇ ਦੇ ਸਭ ਤੋਂ ਵਡੇਰੀ ਉਮਰ ਦੇ ਮੁੱਖ ਮੰਤਰੀ ਸਨ।

  12. ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ।

    ਅਕਾਲੀ ਦਲ ਦੇ ਮੀਡੀਆ ਸਲਾਹਕਾਰ ਜੰਗਬੀਰ ਸਿੰਘ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

    ਪ੍ਰਕਾਸ਼ ਸਿੰਘ ਬਾਦਲ ਮੁਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਭਰਤੀ ਸਨ, ਜਿੱਥੇ ਉਨ੍ਹਾਂ ਅੱਜ ਦੇਰ ਸ਼ਾਮ ਆਖ਼ਰੀ ਸਾਹ ਲਏ।

    ਉਨ੍ਹਾਂ ਦੀ ਉਮਰ 95 ਸਾਲ ਸੀ ਅਤੇ ਉਨ੍ਹਾਂ ਦਾ ਸਾਹ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਹੋਰ ਸਮੱਸਿਆਵਾਂ ਦਾ ਇਲਾਜ ਕੀਤਾ ਜਾ ਰਿਹਾ ਸੀ।

  13. ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ

    ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ। ਅਕਾਲੀ ਦਲ ਦੇ ਮੀਡੀਆ ਸਲਾਹਕਾਰ ਜੰਗਬੀਰ ਸਿੰਘ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

    ਪ੍ਰਕਾਸ਼ ਸਿੰਘ ਬਾਦਲ
  14. ਅਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਹੀ ਕਿਉਂ ਭੇਜਿਆ ਗਿਆ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, SOURCE BY RAVINDER SINGH ROBIN

    'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ (23 ਅਪ੍ਰੈਲ) ਨੂੰ ਸਵੇਰੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ।

    30 ਸਾਲਾ ਅਮ੍ਰਿਤਪਾਲ ਸਿੰਘ ਕਰੀਬ ਇੱਕ ਮਹੀਨੇ ਤੋਂ ਫਰਾਰ ਸੀ।

    ਪੰਜਾਬ ਪੁਲਿਸ ਨੇ ਉਸ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਸ਼ੇਸ਼ ਜਹਾਜ਼ ਰਾਹੀਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।

    ਇਸ ਤੋਂ ਪਹਿਲਾਂ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਅਮ੍ਰਿਤਪਾਲ ਸਿੰਘ ਦੇ ਨੌਂ ਸਾਥੀਆਂ ਨੂੰ ਵੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ।

    ਅਮ੍ਰਿਤਪਾਲ ਸਿੰਘ ਅਤੇ ਉਸ ਦੇ ਨੌਂ ਸਾਥੀਆਂ ਨੂੰ ਪੰਜਾਬ ਤੋਂ ਕਰੀਬ 2800 ਕਿਲੋਮੀਟਰ ਦੂਰ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਣ ਦਾ ਕੀ ਕਾਰਨ ਹੋ ਸਕਦਾ ਹੈ?

  15. ਬੇਅਦਬੀ ਕੀ ਹੈ? ਪੰਜਾਬ 'ਚ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਵਾਲੇ ਪਾਸ ਹੋਏ ਬਿਲਾਂ ਦਾ ਕੀ ਬਣਿਆ

    ਬੇਅਦਬੀ

    ਤਸਵੀਰ ਸਰੋਤ, Getty Images

    ਪੰਜਾਬ ਅੰਦਰ ਸਾਲ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣਾ ਰਾਜਨੀਤਿਕ ਪਾਰਟੀਆਂ ਦਾ ਮੁੱਖ ਮੁੱਦਾ ਸੀ।

    ਹਾਲਾਂਕਿ ਪੰਜਾਬ ਵਿੱਚ ਕਾਂਗਰਸ (2017-22) ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਸਮੇਂ ਸਿੱਖਾਂ ਦੇ ਧਾਰਮਿਕ ਗ੍ਰੰਥ, ਗੁਰੂ ਗ੍ਰੰਥ ਸਾਹਿਬ, ਦੀ ਕਥਿਤ ਬੇਅਦਬੀ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ।

    ਸੋਮਵਾਰ ਨੂੰ ਪੰਜਾਬ ਦੇ ਮੋਰਿੰਡਾ ਵਿੱਚ ਇੱਕ ਗੁਰਦੁਆਰਾ ਸਾਹਿਬ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਕਥਿਤ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਦੀ ਘਟਨਾ ਵਾਪਰੀ।

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।

    ਪੰਜਾਬ ਵਿੱਚ ਸਾਲ 2015 ਵਿੱਚ ਧਰਮ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।

    ਉਸ ਸਮੇਂ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੂੰ ਸਿੱਖਾਂ ਦੇ ਗੁੱਸੇ ਦਾ ਸਾਹਮਣਾ ਕਰਨ ਪਿਆ ਸੀ ਤੇ ਪਾਰਟੀ 2017 ਦੀਆਂ ਵਿਧਾਨ ਸਭਾ ਚੋਣਾਂ ਬੁਰੀ ਤਰ੍ਹਾਂ ਹਾਰ ਗਈ ਸੀ।

    ਇਸ ਤੋਂ ਬਾਅਦ ਸਾਲ 2018 ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੀ ਦੋ ਬਿਲ ਵਿਧਾਨ ਸਭਾ ਵਿੱਚ ਪਾਸ ਕੀਤੇ ਸਨ ਅਤੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਦੀ ਵਕਾਲਤ ਕੀਤੀ।

    ਇਸ ਰਿਪੋਰਟ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀ ਹੁੰਦੀ ਹੈ ? ਪੰਜਾਬ ਸਰਕਾਰ ਵੱਲੋਂ ਇਹਨਾਂ ਕੇਸਾਂ ਵਿੱਚ ਸਖਤ ਸਜ਼ਾ ਦੀ ਮੰਗ ਕਰਨ ਵਾਲੇ ਬਿਲਾਂ ਦਾ ਕੀ ਬਣਿਆ? ਪੰਜਾਬ ਵਿੱਚ ਪਿਛਲੇ ਸਮੇਂ ਬੇਅਦਬੀ ਦੀਆਂ ਕਿਹੜੀਆਂ ਮੁੱਖ ਘਟਨਾਵਾਂ ਵਾਪਰੀਆਂ ਹਨ?

  16. ਮੋਰਿੰਡਾ ਬੇਅਦਬੀ ਮਾਮਲੇ ਵਿੱਚ ਸਰਕਾਰ ਤੇ ਮੁਜ਼ਾਹਰਾਕਾਰੀਆਂ ਦੀ ਸਹਿਮਤੀ ਬਣੀ, ਧਰਨਾ ਖ਼ਤਮ

    ਮੋਰਿੰਡਾ, ਧਰਨਾ

    ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਦੀ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਗੁਰਦੁਆਰਾ ਕਮੇਟੀ ਦੇ ਹੋਂਦ ਵਿੱਚ ਆਉਣ ਅਤੇ ਦੋ ਸੇਵਾਦਾਰਾਂ ਖ਼ਿਲਾਫ਼ ਐੱਫ਼ਆਈਆਰ ਦਰਜ ਹੋਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।

    ਇਸ ਤੋਂ ਪਹਿਲਾਂ ਨਵੀਂ ਕਮੇਟੀ ਦੇ ਮੈਂਬਰ ਮਨਦੀਪ ਸਿੰਘ ਰੌਣੀ ਨੇ ਬੀਬੀਸੀ ਪੰਜਾਬੀ ਦੇ ਪੱਤਰਕਾਰ ਸਰਬਜੀਤ ਸਿੰਘ ਨੂੰ ਦੱਸਿਆ ਸੀ ਕਿ ਕਮੇਟੀ ਹੁਣ ਤੱਕ ਸਰਕਾਰ ਵਲੋਂ ਚੁੱਕੇ ਕਦਮਾਂ ਤੋਂ ਸੰਤੁਸ਼ਟ ਹੈ ਅਤੇ ਹੁਣ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।

    ਪਰ ਕੁਝ ਲੋਕ ਫੇਰ ਵੀ ਧਰਨੇ ਉੱਤੇ ਡਟੇ ਹੋਏ ਹਨ। ਉਨ੍ਹਾਂ ਨੂੰ ਕਮੇਟੀ ਨੇ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਸਨ।

    ਫੇਰ ਜਦੋਂ ਪੁਲਿਸ ਨੇ ਦੋ ਸੇਵਾਦਾਰਾਂ ਖ਼ਿਲਾਫ਼ ਡਿਊਟੀ ਵਿੱਚ ਕੋਤਾਹੀ ਕਰਨ ਅਤੇ ਮੁਲਜ਼ਮ ਨੂੰ ਬਚਾਉਣ ਦੀ ਸਾਜ਼ਿਸ਼ ਦਾ ਕੇਸ ਦਰਜ ਕਰ ਲਿਆ ਤਾਂ ਉਨ੍ਹਾਂ ਨੇ ਵੀ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ।

    ਹੁਣ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਵਿੱਚ ਮੁੜ ਤੋਂ ਇਕੱਠ ਰੱਖਿਆ ਗਿਆ ਹੈ ਤਾਂ ਜੋ ਮਾਮਲੇ ਦੀ ਕਾਨੂੰਨੀ ਪੈਰਵੀ ਕਰਨ ਲਈ ਰਣਨੀਤੀ ਬਣਾਈ ਜਾ ਸਕੇ।

  17. ਮੋਰਿੰਡਾ ਬੇਅਦਬੀ ਮਾਮਲੇ ਦੀ ਸਾਜ਼ਿਸ਼ ਦੀ ਗਹਿਰਾਈ ਨਾਲ ਹੋਵੇਗੀ ਜਾਂਚ- ਡੀਜੀਪੀ

    ਡੀਜੀਪੀ ਗੌਰਵ ਯਾਦਵ

    ਤਸਵੀਰ ਸਰੋਤ, ANI

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ।

    ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨਾਲ ਕਾਨੂੰਨ ਵਿਵਸਥਾ 'ਤੇ ਰੀਵਿਊ ਮੀਟਿੰਗ ਕੀਤੀ ਹੈ।

    ਉਨ੍ਹਾਂ ਨੇ ਅੱਗੇ ਦੱਸਿਆ, "ਇਸ ਵਿੱਚ ਪਿਛਲੇ ਦਿਨੀਂ ਚੱਲੇ ਆਪਰੇਸ਼ਨ ਬਾਰੇ ਗੱਲਬਾਤ ਹੋਈ। ਜਿਨ੍ਹਾਂ ਅਫ਼ਸਰਾਂ ਨੇ ਚੰਗਾ ਕੰਮ ਕੀਤਾ, ਉਨ੍ਹਾਂ ਦੀ ਸ਼ਲਾਘਾ ਅਤੇ ਉਤਸਾਹਿਤ ਕੀਤਾ ਗਿਆ।"

    "ਇਸ ਦੌਰਾਨ ਪੰਜਾਬ ਪੁਲਿਸ ਢਾਂਚੇ ਦੇ ਵਿਕਾਸ ਅਤੇ ਤਕਨੀਕੀ ਵਿਕਾਸ ਦੇ ਰੋਡ ਮੈਪ ਬਾਰੇ ਚਰਚਾ ਹੋਈ।"

    ਡੀਜੀਪੀ ਨੇ ਕਿਹਾ ਕਿ ਸੀਐੱਮ ਨੇ ਪੰਜਾਬ ਪੁਲਿਸ ਦੀ ਸਾਰੀ ਕਾਰਵਾਈ ਦੀ ਸ਼ਲਾਘਾ ਕੀਤੀ, ਜਿਸ ਵਿੱਚ ਬਿਨਾਂ ਕੋਈ ਗੋਲੀ ਚਲਾਏ ਸਦਭਾਵਨਾ ਨੂੰ ਕਾਇਮ ਰੱਖਿਆ ਜਾਣਾ ਵੀ ਸ਼ਾਮਿਲ ਹੈ।

    ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। "ਅਸੀਂ ਜਿਹੜੀਆਂ ਛਾਪੇਮਾਰੀਆਂ ਕੀਤੀਆਂ, ਮਾਹੌਲ ਬਣਾਇਆ ਸੀ, ਉਸ ਕਰ ਕੇ ਉਹ ਉਜਾਗਰ ਹੋਇਆ ਤੇ ਗ੍ਰਿਫ਼ਤਾਰ ਹੋਇਆ।"

    ਇਸ ਮੌਕੇ ਉਨ੍ਹਾਂ ਬੇਅਦਬੀ ਬਾਰੇ ਬੋਲਦਿਆਂ ਕਿਹਾ, "ਇਹ ਬੇਹੱਦ ਨਿੰਦਣਯੋਗ ਹੈ। ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ ਅਤੇ ਇਸ ਬਾਰੇ ਪੂਰੀ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇ ਇਸ ਵਿੱਚ ਸਾਜ਼ਿਸ਼ ਹੈ ਤਾਂ ਉਸ ਬਾਰੇ ਵੀ ਘੋਖ ਕੀਤੀ ਜਾਵੇਗੀ।"

  18. ਮੋਰਿੰਡਾ ਬੇਅਦਬੀ ਮਾਮਲੇ ਵਿੱਚ ਇੱਕ ਹੋਰ ਐੱਫ਼ਆਈਆਰ ਦਰਜ

    ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਮੁਤਾਬਕ ਮੋਰਿੰਡਾ ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਹੋਰ ਐੱਫ਼ਆਈਰ ਦਰਜ ਕੀਤੀ ਹੈ।

    ਇਹ ਐੱਫ਼ਾਆਈਆਰ ਗੁਰਦੁਆਰੇ ਦੇ ਦੋ ਸੇਵਾਦਾਰਾਂ ਪ੍ਰਮਾਤਮਾ ਸਿੰਘ ਅਤੇ ਜਸਵਿੰਦਰ ਸਿੰਘ ਖ਼ਿਲਾਫ਼ ਦਰਜ ਕੀਤੀ ਗਈ ਹੈ।

    ਇਨ੍ਹਾਂ ਦੋਵਾਂ ਖ਼ਿਲਾਫ਼ ਆਈਪੀਸੀ ਧਾਰਾ 153 ਏ ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

    ਇਹ ਐੱਫ਼ਾਆਈਆਰ ਵੀ ਹਮਲੇ ਦਾ ਨਿਸ਼ਾਨਾਂ ਬਣੇ ਗ੍ਰੰਥੀ ਗੁਰਮੀਤ ਸਿੰਘ ਦੇ ਬਿਆਨਾਂ ਉੱਤੇ ਦਰਜ ਕੀਤੀ ਗਈ ਹੈ।

    ਇਸ ਵਿੱਚ ਡਿਊਟੀ ਵਿੱਚ ਕੋਤਾਹੀ ਵਰਤਣ ਅਤੇ ਮੁਲਜ਼ਮ ਨੂੰ ਬਚਾਉਣ ਦੇ ਇਲਜ਼ਾਮ ਲਾਏ ਗਏ ਹਨ।

  19. ਮੋਰਿੰਡਾ ਬੇਅਦਬੀ ਮਾਮਲਾ: ਗੁਰਦੁਆਰੇ ਦੀ ਨਵੀਂ ਕਮੇਟੀ ਨੇ ਕਿਹਾ ਸਰਕਾਰ ਨਾਲ ਬਣੀ ਸਹਿਮਤੀ

    ਗੁਰਦੁਆਰਾ ਕੋਤਵਾਲੀ ਸਾਹਿਬ

    ਬੀਨੇ ਦਿਨ (ਸੋਮਵਾਰ) ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਹੋਈ ਕਥਿਤ ਬੇਅਦਬੀ ਤੋਂ ਬਾਅਦ ਲੋਕ ਰੋਸ-ਮੁਜ਼ਾਹਰੇ 'ਤੇ ਬੈਠੇ ਹੋਏ ਹਨ।

    ਇਸ ਦੌਰਾਨ ਗੁਰਦੁਆਰੇ ਦੀ ਪੁਰਾਣੀ ਕਮੇਟੀ ਭੰਗ ਕਰ ਕੇ ਨਵੀਂ 5 ਮੈਂਬਰ ਕਮੇਟੀ ਬਣਾ ਦਿੱਤੀ ਗਈ ਹੈ। ਜਿਸ ਦੀ ਜਾਣਕਾਰੀ ਨਵੀਂ ਕਮੇਟੀ ਵਿੱਚ ਸ਼ਾਮਿਲ ਮਨਦੀਪ ਸਿੰਘ ਰੌਣੀ ਨੇ ਦਿੱਤੀ ਹੈ।

    ਨਵੀਂ ਕਮੇਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ ਪਰ ਕੁਝ ਲੋਕ ਅਜੇ ਵੀ ਧਰਨੇ 'ਤੇ ਬੈਠੇ ਹਨ।

    ਕਮੇਟੀ ਨੇ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਜਿਸ ਮਗਰੋਂ ਨਵੀਂ ਕਮੇਟੀ ਨੇ ਕਿਹਾ ਕਿ ਕਮੇਟੀ ਵਲੋਂ ਰੋਸ-ਮੁਜ਼ਾਹਰਾ ਨਹੀਂ ਕੀਤਾ ਜਾ ਰਿਹਾ।

    ਇਸ ਤੋਂ ਇਲਾਵਾ ਮਾਮਲੇ ਦੀ ਪੈਰਵੀ ਲਈ ਇੱਕ ਹੋਰ ਸਥਾਨਕਾਂ ਲੋਕਾਂ ਦੀ 8 ਮੈਂਬਰੀ ਲੀਗਲ ਕਮੇਟੀ ਦੀ ਵੀ ਸਥਾਪਨਾ ਕੀਤੀ ਗਈ ਹੈ। ਜੋ ਜਾਂਚ ਵਿੱਚ ਨਾਲ ਬੈਠਣਗੇ।

  20. ਮੋਰਿੰਡਾ ਦੇ ਗੁਰਦੁਆਰੇ ਵਿੱਚ ਹੋਈ ਬੇਅਦਬੀ ਦੀ ਘਟਨਾ ਮਗਰੋਂ ਕੀ ਪੁਲਿਸ ਕਾਰਵਾਈ ਹੋਈ ਹੈ

    ਵੀਡੀਓ ਕੈਪਸ਼ਨ, ਮੋਰਿੰਡਾ ਦੇ ਗੁਰਦੁਆਰੇ ਵਿੱਚ ਹੋਈ ਬੇਅਦਬੀ ਦੀ ਘਟਨਾ ਮਗਰੋਂ ਕੀ ਪੁਲਿਸ ਕਾਰਵਾਈ ਹੋਈ ਹੈ