ਅਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਰਾਹੀ ਜੇਲ੍ਹ ਵਿੱਚੋਂ ਭੇਜੀ ਚਿੱਠੀ, ਕੀਤੀ ਇਹ ਹਦਾਇਤ

ਇਸ ਪੇਜ ਰਾਹੀਂ ਅਸੀਂ ਤੁਹਾਨੂੰ ਦੇਸ਼-ਵਿਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ ਅਪਡੇਟ ਦੇ ਰਹੇ ਹਾਂ।

ਲਾਈਵ ਕਵਰੇਜ

  1. ਅੱਜ ਦੇ ਮੁੱਖ ਘਟਨਾਕ੍ਰਮ

    ਬੀਬੀਸੀ ਪੰਜਾਬੀ ਦੇ ਇਸ ਲਾਈਵ ਪੰਨੇ ਨੂੰ ਅਸੀਂ ਇੱਥੇ ਹੀ ਵਿਰਾਮ ਦੇ ਰਹੇ ਹਾਂ। ਨਵੀਆਂ ਤੇ ਤਾਜ਼ਾ ਖ਼ਬਰਾਂ ਲਈ ਕੱਲ ਸਵੇਰੇ ਮੁੜ ਹਾਜ਼ਰ ਹੋਵਾਂਗੇ। ਉਦੋਂ ਤੱਕ ਦਿਓ ਇਜਾਜ਼ਤ। ਧੰਨਵਾਦ!

    • ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
    • ਅਮ੍ਰਿਤਪਾਲ ਸਿੰਘ ਦੀ ਮਾਪਿਆਂ ਤੇ ਜਥੇਬੰਦੀ ਨੂੰ ਹਦਾਇਤ ਕਿ ਉਨ੍ਹਾਂ ਲਈ ਕੋਈ ਅਲੱਗ ਤੋਂ ਵਕੀਲ ਖੜ੍ਹਾ ਨਾ ਕੀਤਾ ਜਾਵੇ, ਬਲਕਿ ਉਨ੍ਹਾਂ ਦੇ ਸਾਰੇ ਸਾਥੀਆਂ ਦੇ ਕੇਸ ਦੀ ਪੈਰਵੀ ਵਕੀਲਾਂ ਦਾ ਇੱਕੋ ਪੈਨਲ ਕਰੇ।
    • ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ।
    • 2020 ਵਿੱਚ ਸਰਹੱਦੀ ਵਿਵਾਦ ਕਾਰਨ ਗਲਵਾਨ ਘਾਟੀ ਵਿੱਚ ਹੋਈ ਹਿੰਸਾ ਤੋਂ ਬਾਅਦ ਚੀਨ ਦੇ ਰੱਖਿਆ ਮੰਤਰੀ ਨੇ ਪਹਿਲੀ ਵਾਰ ਭਾਰਤ ਦਾ ਦੌਰਾ ਕੀਤਾ ਹੈ।
    • ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਵਿੱਚ ਹੋਈ ਕਥਿਤ ਬੇਅਦਬੀ ਦੇ ਮੁਲਜ਼ਮ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਹੈ।
  2. ਅਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਰਾਹੀ ਜੇਲ੍ਹ ਵਿੱਚੋਂ ਭੇਜੀ ਚਿੱਠੀ, ਕੀਤੀ ਇਹ ਹਦਾਇਤ

    ਅਮ੍ਰਿਤਪਾਲ ਸਿੰਘ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, File Photo

    ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ।

    ਇਸ ਮੁਲਾਕਾਤ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਦੇ ਪੈਨਲ ਵਲੋਂ ਕਰਵਾਇਆ ਗਿਆ ।

    ਸ਼੍ਰੋਮਣੀ ਕਮੇਟੀ ਦਾ ਕਾਨੂੰਨੀ ਪੈਨਲ ਅਮ੍ਰਿਤਪਾਲ ਸਿੰਘ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਦੂਜੇ 9 ਸਾਥੀਆਂ ਦੇ ਪਰਿਵਾਰਾਂ ਨੂੰ ਬੁੱਧਵਾਰ ਨੂੰ ਉੱਥੇ ਲੈ ਕੇ ਗਿਆ ਸੀ।

    ਇਨ੍ਹਾਂ ਸਾਰਿਆਂ ਨੂੰ ਹਵਾਈ ਜਹਾਜ਼ ਰਾਹੀ ਡਿਬਰੂਗੜ੍ਹ ਲਿਜਾਇਆ ਗਿਆ ਹੈ। ਇਨ੍ਹਾਂ ਦੇ ਨਾਲ ਵਕੀਲਾਂ ਦਾ ਪੈਨਲ ਵੀ ਸੀ।

    ਜੇਲ੍ਹ ਵਿੱਚ ਮੁਲਾਕਾਤ ਤੋਂ ਬਾਅਦ ਇਨ੍ਹਾਂ ਦੇ ਮਾਪਿਆਂ ਨੇ ਕਿਹਾ, ‘‘ਅਸੀਂ ਉਨ੍ਹਾਂ ਨੂੰ ਮਿਲਕੇ ਖੁਸ਼ ਹਾਂ। ਇੱਥੇ ਜੇਲ੍ਹ ਵਿੱਚ ਚੰਗੇ ਪ੍ਰੰਬਧ ਹਨ।’’

    ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਦਲਜੀਤ ਕਲਸੀ ਦੇ ਵਕੀਲ ਸਿਮਰਨਜੀਤ ਸਿੰਘ ਨੇ ਇੱਕ ਹੱਥ ਲਿਖਤ ਪੱਤਰ ਦਿਖਾਇਆ। ਉਨ੍ਹਾਂ ਦਾਅਵਾ ਕੀਤਾ ਇਹ ਪੱਤਰ ਅਮ੍ਰਿਤਪਾਲ ਸਿੰਘ ਵਲੋਂ ਦਿੱਤਾ ਗਿਆ ਹੈ।

    ਜਿਸ ਵਿੱਚ ਉਨ੍ਹਾਂ ਆਪਣੇ ਮਾਪਿਆਂ ਤੇ ਜਥੇਬੰਦੀ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਲਈ ਕੋਈ ਅਲੱਗ ਤੋਂ ਵਕੀਲ ਖੜ੍ਹਾ ਨਾ ਕੀਤਾ ਜਾਵੇ, ਬਲਕਿ ਉਨ੍ਹਾਂ ਦੇ ਸਾਰੇ ਸਾਥੀਆਂ ਦੇ ਕੇਸ ਦੀ ਪੈਰਵੀ ਵਕੀਲਾਂ ਦਾ ਇੱਕੋ ਪੈਨਲ ਕਰੇ।

    ਇਸ ਮੌਕੇ ਸਿਮਰਨਜੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਮੁਵੱਕਲ ਖਿਲਾਫ਼ ਲਾਏ ਗਏ ਐੱਨਐੱਸਏ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੂਣੌਤੀ ਦੇਣਗੇ।

    ਅਮ੍ਰਿਤਪਾਲ ਸਿੰਘ ਨੂੰ ਬੀਤੇ ਐਤਵਾਰ ਮੋਗਾ ਦੇ ਰੋਡ਼ੇ ਪਿੰਡ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦਕਿ ਉਨ੍ਹਾਂ ਦੇ 9 ਹੋਰ ਸਾਥੀਆਂ ਨੂੰ 18 ਮਾਰਚ ਤੋਂ ਵਿੱਢੀ ਗਈ ਪੁਲਿਸ ਕਾਰਵਾਈ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

    ਇਸ ਸਮੇਂ ਅਮ੍ਰਿਤਪਾਲ ਸਣੇ 10 ਵਿਅਕਤੀਆਂ ਉੱਤੇ ਐੱਨਐੱਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ।

  3. ਗਲਵਾਨ ਘਾਟੀ ਹਿੰਸਾ ਤੋਂ ਬਾਅਦ ਪਹਿਲੀ ਵਾਰ ਚੀਨੀ ਰੱਖਿਆ ਮੰਤਰੀ ਭਾਰਤ ਪਹੁੰਚੇ

    ਲੀ ਸ਼ੰਗਫੂ

    ਤਸਵੀਰ ਸਰੋਤ, Getty Images

    2020 ਵਿੱਚ ਸਰਹੱਦੀ ਵਿਵਾਦ ਕਾਰਨ ਗਲਵਾਨ ਘਾਟੀ ਵਿੱਚ ਹੋਈ ਹਿੰਸਾ ਤੋਂ ਬਾਅਦ ਚੀਨ ਦੇ ਰੱਖਿਆ ਮੰਤਰੀ ਨੇ ਪਹਿਲੀ ਵਾਰ ਭਾਰਤ ਦਾ ਦੌਰਾ ਕੀਤਾ ਹੈ।

    ਲੀ ਸ਼ਾਂਗਫੂ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ 'ਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਬੈਠਕ 'ਚ ਸ਼ਾਮਲ ਹੋਣ ਲਈ ਵੀਰਵਾਰ ਨੂੰ ਇੱਥੇ ਆਏ ਸਨ।

    ਚੀਨ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ ਲੀ ਸ਼ਾਂਗਫੂ ਦਿੱਲੀ 'ਚ ਕਾਨਫਰੰਸ ਨੂੰ ਸੰਬੋਧਨ ਕਰਨਗੇ।

    ਉਹ ਸਬੰਧਤ ਦੇਸ਼ਾਂ ਦੇ ਵਫ਼ਦ ਮੁਖੀਆਂ ਨਾਲ ਮੁਲਾਕਾਤ ਕਰਨਗੇ।

    ਇਨ੍ਹਾਂ ਦੌਰਿਆਂ 'ਚ ਉਹ ਅੰਤਰਰਾਸ਼ਟਰੀ ਅਤੇ ਖੇਤਰੀ ਮਾਮਲਿਆਂ ਦੇ ਨਾਲ-ਨਾਲ ਰੱਖਿਆ ਅਤੇ ਸੁਰੱਖਿਆ ਸਹਿਯੋਗ ਦੇ ਮਾਮਲਿਆਂ 'ਤੇ ਚਰਚਾ ਕਰਨਗੇ।

    ਉਹ ਦਿੱਲੀ ਵਿੱਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਦੁਵੱਲੀ ਮੀਟਿੰਗ ਕਰਨਗੇ।

    ਚੀਨ ਦੇ ਰੱਖਿਆ ਮੰਤਰੀ ਦਾ ਭਾਰਤ ਆਉਣਾ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ 18ਵੇਂ ਦੌਰ ਦੀ ਗੱਲਬਾਤ ਤੋਂ ਬਾਅਦ ਹੋਇਆ।

    ਭਾਰਤ 2023 ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦਾ ਚੇਅਰਮੈਨ ਬਣ ਗਿਆ ਹੈ। ਇਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਰੂਸ ਦੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਵੀ ਦਿੱਲੀ ਆ ਰਹੇ ਹਨ।

    ਐਸਸੀਓ ਦੀ ਸਥਾਪਨਾ 2001 ਵਿੱਚ ਚੀਨ, ਰੂਸ ਅਤੇ ਚਾਰ ਮੱਧ ਏਸ਼ੀਆਈ ਦੇਸ਼ਾਂ ਦੇ ਸਹਿਯੋਗ ਨਾਲ ਪੱਛਮੀ ਗਠਜੋੜ ਜਿਵੇਂ ਕਿ ਨਾਟੋ ਦਾ ਮੁਕਾਬਲਾ ਕਰਨ ਲਈ ਕੀਤੀ ਗਈ ਸੀ। ਭਾਰਤ ਅਤੇ ਪਾਕਿਸਤਾਨ 2017 ਵਿੱਚ ਇਸ ਦੇ ਮੈਂਬਰ ਬਣੇ।

  4. ਮੁਹੰਮਦ ਅਲੀ ਖਿਲਾਫ਼ ਮੈਚ ਖੇਡਣ ਵਾਲੇ ਓਲੰਪੀਅਨ ਕੌਰ ਸਿੰਘ ਨਹੀਂ ਰਹੇ

    ਵੀਡੀਓ ਕੈਪਸ਼ਨ, ਮੁਹੰਮਦ ਅਲੀ ਖਿਲਾਫ਼ ਮੈਚ ਖੇਡਣ ਵਾਲੇ ਕੌਰ ਸਿੰਘ ਨਹੀਂ ਰਹੇ
  5. ਪ੍ਰਧਾਨ ਮੰਤਰੀ ਮੋਦੀ ਬਾਰੇ ਵਿਵਾਦਤ ਟਿੱਪਣੀ ਉੱਤੇ ਖੜਗੇ ਦੀ ਸਫ਼ਾਈ

    ਨਰਿੰਦਰ ਮੋਦੀ - ਖੜਗੇ

    ਤਸਵੀਰ ਸਰੋਤ, Getty Images

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਵਿਵਾਦਤ ਟਿੱਪਣੀ ਕਾਰਨ ਸਿਆਸੀ ਮਾਹੌਲ ਗਰਮ ਹੁੰਦਾ ਨਜ਼ਰ ਆ ਰਿਹਾ ਹੈ।

    ਮਲਿਕਾਰਜੁਨ ਖੜਗੇ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਧਰਮਿੰਦਰ ਪ੍ਰਧਾਨ ਨੇ ਬੈਂਗਲੁਰੂ 'ਚ ਕਿਹਾ, ''ਖੜਗੇ ਜੀ ਜਿਹੇ ਤਜਰਬੇਕਾਰ ਵਿਅਕਤੀ ਨੇ, ਅੱਜ ਇਹ ਸ਼ਬਦ ਕਹੇ ਅਤੇ ਜਿਸ ਪਾਰਟੀ ਤੋਂ ਉਹ (ਕਾਂਗਰਸ) ਆਉਂਦੇ ਹਨ, ਉਸ ਦੇ ਆਗੂ (ਸੋਨੀਆ ਗਾਂਧੀ) ਨੂੰ ਕਦੇ ਪ੍ਰਧਾਨ ਮੰਤਰੀ ‘ਮੌਤ ਦੇ ਵਪਾਰੀ’ਕਹਿੰਦੇ ਸਨ।ਲੋਕਤੰਤਰ ਵਿੱਚ ਅਜਿਹੇ ਸ਼ਬਦ ਪ੍ਰਵਾਨ ਨਹੀਂ ਹਨ।

    ਉਨ੍ਹਾਂ ਕਿਹਾ, "ਸਾਨੂੰ ਲੱਗਦਾ ਹੈ ਕਿ ਖੜਗੇ ਜੀ ਦੀ ਕੋਈ ਮਜਬੂਰੀ ਹੋਵੇਗੀ। ਉਨ੍ਹਾਂ ਨੇ ਆਪਣੇ ਆਕਾਵਾਂ ਨੂੰ ਸੰਤੁਸ਼ਟ ਕਰਨ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਹੈ।"

    ਇਸ ਤੋਂ ਪਹਿਲਾਂ ਕਲਬੁਰਗੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਬਾਰੇ ਵਿਵਾਦਤ ਟਿੱਪਣੀ ਕੀਤੀ।

    ਭਾਵੇਂ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਬਿਆਨ 'ਤੇ ਵੀ ਸਫਾਈ ਦਿੱਤੀ।

    ਖੜਗੇ ਨੇ ਇੱਕ ਟਵੀਟ ਰਾਹੀ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਮੇਰੀ ਕੋਈ ਨਿੱਜੀ ਲੜਾਈ ਨਹੀਂ ਹੈ। ਵਿਚਾਰਕ ਲੜਾਈ ਹੈ। ਮੇਰਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਹੀ ਸੀ ਅਤੇ ਜੇਕਰ ਜਾਣੇ-ਅਣਜਾਣੇ ਵਿੱਚ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਤਾਂ ਮੇਰੀ ਅਜਿਹੀ ਕੋਈ ਮੰਸ਼ਾ ਨਹੀਂ ਸੀ

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

    ਕਰਨਾਟਕ ਦੇ ਸਿਰਹੱਟੀ 'ਚ ਇਕ ਚੋਣ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਆਪਣੇ ਪਿਛਲੇ ਬਿਆਨ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਵਿਚਾਰਧਾਰਾ ਬਾਰੇ ਕੁਝ ਕਿਹਾ ਸੀ। ਮੇਰਾ ਨਜ਼ਰੀਆ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਹੈ। ਕਿਸੇ 'ਤੇ ਕੋਈਨਿੱਜੀ ਹਮਲਾ ਨਹੀਂ ਹੈ।"

  6. ਮੋਰਿੰਡਾ ਬੇਅਦਬੀ ਮਾਮਲਾ: ਕੋਰਟ ਵਿੱਚ ਪੇਸ਼ੀ ਦੌਰਾਨ ਮੁਲਜ਼ਮ 'ਤੇ ਹਮਲੇ ਦੀ ਕੋਸ਼ਿਸ਼

    ਰੋਪੜ

    ਤਸਵੀਰ ਸਰੋਤ, Source by Bimal Saini

    ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਵਿੱਚ ਹੋਈ ਕਥਿਤ ਬੇਅਦਬੀ ਦੇ ਮੁਲਜ਼ਮ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ ਹੈ।

    ਬੀਬੀਸੀ ਸਹਿਯੋਗੀ ਬਿਮਲ ਸੈਣੀ ਨੂੰ ਇੱਕ ਚਸ਼ਮਦੀਦ ਨੇ ਦੱਸਿਆ ਕਿ ਪੇਸ਼ੀ ਦੌਰਾਨ ਇੱਕ ਵਕੀਲ ਨੇ ਮੁਲਜ਼ਮ ਉੱਤੇ ਪਿਸਤੌਲ ਤਾਣਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੀ ਮੁਸਤੈਦੀ ਕਾਰਨ ਬਚਾਅ ਹੋ ਗਿਆ।

    ਇਸ ਮੌਕੇ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਇਸ ਵਕੀਲ ਤੋਂ ਪਿਸਟਲ ਖੋਹ ਰਹੀ ਹੈ, ਜਿਸ ਮਗਰੋਂ ਪੁਲਿਸ ਨੇ ਉਸ ਵਕੀਲ ਨੂੰ ਹਿਰਾਸਤ ਵਿੱਚ ਲੈ ਲਿਆ।

    ਪਰ ਜਦੋਂ ਇਸ ਘਟਨਾ ਬਾਰੇ ਥਾਣਾ ਰੋਪੜ ਸਿਟੀ ਦੇ ਥਾਣੇਦਾਰ ਵਿਵੇਕ ਸੋਨੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਸਿਰਫ਼ ਇੰਨਾ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਇਸ ਬਾਰੇ ਬਾਅਦ ਵਿੱਚ ਬਿਆਨ ਜਾਰੀ ਕੀਤਾ ਜਾਵੇਗਾ।

    ਪਰ ਵੀਡੀਓ ਵਿੱਚ ਕਾਫ਼ੀ ਡਰਾਮਾ ਦੇਖਿਆ ਜਾ ਸਕਦਾ ਹੈ।

    ਮੋਰਿੰਡਾ ਬੇਅਦਬੀ ਮਾਮਲੇ ਵਿੱਚ ਮੁਲਜ਼ਮ ਦੀ ਅੱਜ 2 ਦਿਨਾਂ ਦੀ ਪੁਲਿਸ ਰਿਮਾਂਡ ਮਗਰੋਂ ਪੇਸ਼ੀ ਹੋਣੀ ਸੀ।

    ਮੋਰਿੰਡਾ

    ਤਸਵੀਰ ਸਰੋਤ, Source by Bimal Saini

    24 ਅਪ੍ਰੈਲ ਨੂੰ ਪੰਜਾਬ ਦੇ ਜ਼ਿਲ੍ਹਾ ਰੋਪੜ ਦੇ ਮੋਰਿੰਡਾ ਵਿੱਚ ਸਥਿਤ ਧਾਰਮਿਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਕਥਿਤ ਤੌਰ 'ਤੇ ਬੇਅਦਬੀ ਦਾ ਮਾਮਲੇ ਸਾਹਮਣੇ ਆਇਆ ਸੀ। ਉਸ ਵੇਲੇ ਉੱਥੇ ਮੌਜੂਦ ਸੰਗਤਾਂ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ।

    ਪੇਸ਼ੀ ਤੋਂ ਬਾਅਦ ਅਦਾਲਤ ਨੇ ਬੇਅਦਬੀ ਦੇ ਮੁਲਜ਼ਮ ਨੂੰ 2 ਦਿਨਾਂ ਦੀ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ।

  7. ਗੁਰਦੁਾਸਪੁਰ: ਕਥਿਤ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

    ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ ਕਥਿਤ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ।

    ਬੀਬੀਸੀ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਦੀ ਰਿਪੋਟ ਮੁਤਾਬਕ ਲੋਕਾਂ ਨੇ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਕਲਾਨੌਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

    ਬੀਕੇਯੂ ਚੜੂਨੀ ਦੇ ਯੂਥ ਪ੍ਰਧਾਨ ਪੰਜਾਬ, ਇੰਦਰਪਾਲ ਸਿੰਘ ਦਾ ਨੇ ਕਿਹਾ, "ਇਹ ਮਸਲਾ ਸਾਡੀ ਸਮਝ ਤੋਂ ਬਾਹਰ ਹੁੰਦਾ ਜਾਂਦਾ ਹੈ ਕਿ ਜਿਹੜੇ ਮੰਦ ਬੁੱਧੀ ਲੋਕ ਹੁੰਦੇ ਹਨ ਉਹ ਸਿੱਖ ਧਾਰਮਿਕ ਸਥਾਨਾਂ ਵੱਲ ਹੀ ਕਿਉਂ ਧਿਆਨ ਕਰਦੇ ਹਨ, ਇਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਅਜਿਹੀਆਂ ਕਈ ਕਿੰਨੀਆਂ ਹੀ ਘਟਨਾਵਾਂ ਪਹਿਲਾਂ ਵੀ ਪੰਜਾਬ ਵਿੱਚ ਵਾਪਰ ਚੁੱਕੀਆਂ ਹਨ।"

    ਉਨ੍ਹਾਂ ਮੁਤਾਬਕ, "ਪਿੰਡਵਾਸੀ ਨੇ ਹੀ ਆਪਣੇ ਘਰ ਦੇ ਵਿੱਚੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ। ਉਸ ਨੇ ਗੁਟਕਾ ਸਾਹਿਬ ਨੂੰ ਖੇਤਾਂ ਵਿੱਚ ਰੂੜੀ 'ਤੇ ਜਾ ਕੇ ਸੁੱਟ ਦਿੱਤਾ ਹੈ।"

    ਗੁਰਦਾਸਪੁਰ ਦੇ ਐੱਸਪੀ ਜਗਜੀਤ ਸਿੰਘ

    ਤਸਵੀਰ ਸਰੋਤ, Gurpreet Singh Chawla

    ਤਸਵੀਰ ਕੈਪਸ਼ਨ, ਗੁਰਦਾਸਪੁਰ ਦੇ ਐੱਸਪੀ ਜਗਜੀਤ ਸਿੰਘ

    ਗੁਰਦਾਸਪੁਰ ਦੇ ਐੱਸਪੀ ਜਗਜੀਤ ਸਿੰਘ ਨੇ ਦੱਸਿਆ, "ਪੁਲਿਸ ਨੇ ਮੌਕੇ 'ਤੇ ਜਾ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 295 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਪਿੰਡ ਵਾਲਿਆਂ ਨੇ ਹੀ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਿਸ ਨੂੰ ਫੜ੍ਹਾ ਦਿੱਤਾ ਸੀ।"

    "ਅਸੀਂ ਜਾਂਚ ਕਰ ਰਹੇ ਹਾਂ ਬਾਕੀ ਮੈਡੀਕਲ ਕਰਵਾਇਆ ਜਾਵੇਗਾ ਉਸ ਤੋਂ ਬਾਅਦ ਡਾਕਟਰ ਹੀ ਦੱਸਣਗੇ ਕਿ ਇਸ ਦੀ ਮੈਡੀਕਲ ਸਿਹਤ ਕਿਸ ਤਰ੍ਹਾਂ ਦੀ ਹੈ।"

  8. ਪ੍ਰਕਾਸ਼ ਸਿੰਘ ਬਾਦਲ : ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

    ਭਗਵੰਤ ਮਾਨ, ਬਨਵਾਰੀ ਲਾਲ ਪ੍ਰੋਹਿਤ

    ਤਸਵੀਰ ਸਰੋਤ, Punjab Govt.

    ਪੰਜਾਬ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

    ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਐੱਨਸੀਪੀ ਦੇ ਸੁਪਰੀਮੋ ਸ਼ਰਦ ਪਵਾਰ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਕੇਂਦਰੀ ਮੰਤਰੀ ਹਰਦੀਪ ਪੁਰੀ, ਸੋਮ ਪ੍ਰਕਾਸ਼, ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਸਣੇ ਕਈ ਸੂਬਿਆਂ ਦੇ ਮੰਤਰੀ, ਸੰਸਦ ਮੈਂਬਰ ਅਤੇ ਪਾਰਟੀਆਂ ਦੀਆਂ ਪ੍ਰਦੇਸ਼ ਇਕਾਈਆਂ ਦੇ ਪ੍ਰਧਾਨ ਪਹੁੰਚੇ ਹੋਏ ਸਨ।

    ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਆਮ ਲੋਕ ਮਰਹੂਮ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ।

    ਭਗਵੰਤ ਮਾਨ

    ਤਸਵੀਰ ਸਰੋਤ, Punjab Govt.

    ਸਵੇਰੇ 9 ਵਜੇ ਤੋਂ 12 ਵਜੇ ਤੱਕ ਬਾਦਲ ਪਿੰਡ ਵਿਚਲੇ ਉਨ੍ਹਾਂ ਦੇ ਘਰ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ।

    ਕਰੀਬ ਪੌਣੇ ਇੱਕ ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਈ, ਭਾਰਤ ਦੇ ਕੌਮੀ ਝੰਡੇ ਤਿਰੰਗੇ ਵਿੱਚ ਲਿਪਟੀ ਉਨ੍ਹਾਂ ਦੀ ਦੇਹ ਨੂੰ ਹਰੇ ਰੰਗ ਦੇ ਟਰੈਕਰ ਟਰਾਲੀ ਵਾਲੀ ਰਥ ਉੱਤੇ ਸਮਸ਼ਾਨ ਘਾਟ ਪਹੁੰਚਾਇਆ ਗਿਆ।

    ਸ਼ਮਸ਼ਾਨ ਘਾਟ ਵਿੱਚ ਵੱਡੀਆਂ ਹਸਤੀਆਂ ਨੇ ਫੁੱਲ਼ਾਂ ਨਾਲ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ ਅਤੇ ਫੇਰ ਪੰਜਾਬ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ।

    ਅਰਦਾਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਚਿਤਾ ਨੂੰ ਅਗਨ ਭੇਟ ਕੀਤਾ। ਇਸ ਸਾਰੇ ਸਮੇਂ ਦੌਰਾਨ ਸੁਖਬੀਰ ਬਾਦਲ ਦੇ ਪਰਿਵਾਰ ਨਾਲ ਕਾਂਗਰਸ ਆਗੂ ਅਤੇ ਉਨ੍ਹਾਂ ਦੇ ਚਚੇਰੇ ਭਰਾ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦਾ ਪਰਿਵਾਰ ਵੀ ਨਜ਼ਰ ਆਇਆ।

  9. ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਤੋਂ ਬਾਅਦ ... ਬਾਦਲ ਪਿੰਡ ਤੋਂ ਲਾਇਵ

    Skip YouTube post
    Google YouTube ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ। YouTube ਦੀ ਸਮੱਗਰੀ ਵਿੱਚ ਵਿਗਿਆਪਨ ਹੋ ਸਕਦਾ ਹੈ

    End of YouTube post

  10. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ

  11. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪੁੱਜੇ ਪੰਜਾਬ ਦੇ ਸੀਐਮ ਭਗਵੰਤ ਮਾਨ

    ਮੁੱਖ ਮੰਤਰੀ ਭਗਵੰਤ ਮਾਨ

    ਤਸਵੀਰ ਸਰੋਤ, SAD/FB

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਹਨ।

    ਇਸ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਸੀ।

    ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਰਿਹਾ ਹੈ।

    ਮੁੱਖ ਮੰਤਰੀ ਭਗਵੰਤ ਮਾਨ

    ਤਸਵੀਰ ਸਰੋਤ, SAD/FB

    ਮੁੱਖ ਮੰਤਰੀ ਭਗਵੰਤ ਮਾਨ

    ਤਸਵੀਰ ਸਰੋਤ, SAD/FB

  12. ਅੰਤਿਮ ਯਾਤਰਾ 'ਤੇ ਨਿਕਲੇ ਪ੍ਰਕਾਸ਼ ਸਿੰਘ ਬਾਦਲ, ਸਸਕਾਰ ਦੀਆਂ ਤਿਆਰੀਆਂ ਪੂਰੀਆਂ

    ਅੰਤਿਮ ਯਾਤਰਾ 'ਤੇ ਨਿਕਲੇ ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, SAD/FB

    ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਅੰਤਿਮ ਯਾਤਰਾ ਤੁਰ ਪਈ ਹੈ।

    ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੁਝ ਹੀ ਸਮੇਂ ਵਿੱਚ ਉਨ੍ਹਾਂ ਦੇ ਜੱਦੀ ਪਿੰਡ 'ਚ ਹੀ ਕੀਤਾ ਜਾਵੇਗਾ।

    ਅੰਤਿਮ ਯਾਤਰਾ 'ਤੇ ਨਿਕਲੇ ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, SAD/FB

    ਅੰਤਿਮ ਯਾਤਰਾ 'ਤੇ ਨਿਕਲੇ ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, SAD/FB

  13. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ

  14. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇਖ ਉਨ੍ਹਾਂ ਦੇ ਪੁੱਤਰ ਅਤੇ ਨੂੰਹ ਭਾਵੁਕ ਹੋ ਗਏ

    ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇਖ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਨੂੰਹ ਹਰਸਿਮਰਤ ਕੌਰ ਬਾਦਲ ਭਾਵੁਕ ਹੋ ਗਏ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, sad

  15. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ

  16. ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਮੌਕੇ ਭਾਵੁਕ ਪਰਿਵਾਰ

    ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ
    ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ

    ਤਸਵੀਰ ਸਰੋਤ, SAD/FB

    ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ

    ਤਸਵੀਰ ਸਰੋਤ, SAD/FB

    ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ
  17. ਓਲੰਪੀਅਨ ਮੁੱਕੇਬਾਜ਼ ਤੇ ਪਦਮ ਸ਼੍ਰੀ ਸਨਮਾਨਿਤ ਕੌਰ ਸਿੰਘ ਦਾ ਦੇਹਾਂਤ

    ਕੌਰ ਸਿੰਘ

    ਤਸਵੀਰ ਸਰੋਤ, Charanjeev Kaushal/BBC

    ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ ਅਤੇ ਅਰਜੁਨ ਐਵਾਰਡ ਨਾਲ ਸਨਮਾਨਿਤ ਕੌਰ ਸਿੰਘ ਦਾ ਦੇਹਾਂਤ ਹੋ ਗਿਆ ਹੈ।

    ਕੌਰ ਸਿੰਘ ਦੇ ਪਰਿਵਾਰ ਨੇ ਬੀਬੀਸੀ ਸਹਿਯੋਗੀ ਚਰਨਜੀਵ ਕੌਸ਼ਲ ਨੂੰ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

    ਕੌਰ ਸਿੰਘ, ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਖਨਾਲ ਖੁਰਦ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਨੇ ਏਸ਼ੀਅਨ ਗੇਮਜ਼ ਸਣੇ ਏਸ਼ੀਆ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿੱਚ 3 ਸੋਨ ਤਮਗੇ ਜਿੱਤੇ ਸਨ।

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਹੈ।

    ਮੰਤਰੀ ਭਗਵੰਤ ਮਾਨ ਦਾ ਟਵੀਟ

    ਤਸਵੀਰ ਸਰੋਤ, Twitter/Bhagwant Mann

  18. ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਦੀ ਤਿਆਰੀ, ਮਾਹੌਲ ਗ਼ਮਗੀਨ

    ਸੁਖਬੀਰ ਸਿੰਘ ਬਾਦਲ

    ਤਸਵੀਰ ਸਰੋਤ, Mayank Mongia/BBC

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

    ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

    ਇਸ ਮੌਕੇ ਸਿਆਸੀ ਹਸਤੀਆਂ ਤੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪੁੱਜ ਰਹੇ ਹਨ ਅਤੇ ਮਾਹੌਲ ਗ਼ਮਗੀਨ ਬਣਿਆ ਹੋਇਆ ਹੈ।

    ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਸਣੇ ਹੋਰ ਪਰਿਵਾਰਕ ਮੈਂਬਰ ਵੀ ਭਾਵੁਕ ਨਜ਼ਰ ਆਏ।

    ਪ੍ਰਕਾਸ਼ ਸਿੰਘ ਬਾਦਲ
    ਪ੍ਰਕਾਸ਼ ਸਿੰਘ ਬਾਦਲ
  19. ‘ਪ੍ਰਕਾਸ਼ ਸਿੰਘ ਬਾਦਲ ਕਿਸੇ ਨੂੰ ਕੌੜਾ ਨਹੀਂ ਬੋਲਦੇ ਸਨ ਪਰ ਜਦੋਂ ਖੜ੍ਹ ਜਾਂਦੇ ਸਨ ਤਾਂ ਡਰਦੇ ਨਹੀਂ ਸਨ’, ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ 1996 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵਜੋਂ ਕੰਮ ਕਰਦੇ ਰਹੇ

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਵੀਰਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।

    ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ 25 ਅਪ੍ਰੈਲ ਦੀ ਦੇਰ ਸ਼ਾਮ ਆਖ਼ਰੀ ਸਾਹ ਲਏ ਸਨ। ਉਹ 95 ਸਾਲ ਦੇ ਸਨ।

    ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਬਣੇ ਅਤੇ ਆਪਣੇ ਵਿਰੋਧੀਆਂ ਨੂੰ ਰਾਜਨੀਤੀ ਵਿੱਚ ਮਾਤ ਦਿੰਦੇ ਰਹੇ।

    ਉਹਨਾਂ ਨੇ ਪੰਜਾਬ ਦੇ ਵਿਕਾਸ ਲਈ ਕਈ ਵੱਖਰੀਆਂ ਅਤੇ ਨਵੀਆਂ ਨੀਤੀਆਂ ਦੇ ਨਾਲ-ਨਾਲ ਇਤਿਹਾਸਕ ਯਾਦਗਾਰਾਂ ਦਾ ਨਿਰਮਾਣ ਕੀਤਾ।

    ਪ੍ਰਕਾਸ਼ ਸਿੰਘ ਬਾਦਲ ਦੀ ਸਿਆਸਤ ਦਾ ਹਿੱਸਾ ਰਹੇ ਅਤੇ ਇਸ ਨੂੰ ਨੇੜੇ ਤੋਂ ਦੇਖਣ ਵਾਲੇ ਲੋਕਾਂ ਨੇ ਉਹਨਾਂ ਦੀ ਸਿਆਸਤ, ਜ਼ਿੰਦਗੀ ਅਤੇ ਸਖਸ਼ੀਅਤ ਬਾਰੇ ਕਿੱਸੇ ਸਾਂਝੇ ਕੀਤੇ ਹਨ।

    ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, bbc/ gopal shoonya

  20. ਪ੍ਰਕਾਸ਼ ਸਿੰਘ ਬਾਦਲ ਦੇ ਸਸਕਾਰ ਸਬੰਧੀ ਸਾਰਾ ਵੇਰਵਾ

    ਪ੍ਰਕਾਸ਼ ਸਿੰਘ ਬਾਦਲ

    ਤਸਵੀਰ ਸਰੋਤ, Getty Images

    ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਬਾਦਲ ਪਿੰਡ ਕੱਲ੍ਹ ਰਾਤੀਂ ਕਰੀਬ 10 ਵਜੇ ਪਹੁੰਚੀ, ਅੱਜ ਇੱਥੇ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ। ਜਾਣੋ ਉਨ੍ਹਾਂ ਦੇ ਸਸਕਾਰ ਬਾਰੇ ਅਹਿਮ ਵੇਰਵਾ...

    1. ਕਿੱਥੇ ਹੋਵੇਗਾ ਸਸਕਾਰ

    • ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਬਾਦਲ ਪਿੰਡ ਵਿੱਚ ਉਨ੍ਹਾਂ ਵਲੋਂ 25 ਸਾਲ ਪਹਿਲਾ ਹੱਥੀਂ ਲਗਵਾਏ ਗਏ ਬਾਗ ਵਿੱਚ ਕੀਤਾ ਜਾਣਾ ਹੈ।
    • ਕਰੀਬ 2 ਏਕੜ ਬਾਗ ਨੂੰ ਵਾਹ ਦਿੱਤਾ ਗਿਆ ਹੈ ਅਤੇ ਇਸ ਵਿੱਚ ਸਸਕਾਰ ਹੋਵੇਗਾ।
    • ਜਦਕਿ ਪਾਰਕਿੰਗ ਲਈ ਆਸ-ਪਾਸ ਦੇ ਖੇਤਾਂ ਵਿੱਚ ਪ੍ਰਬੰਧ ਕੀਤੇ ਗਏ ਹਨ।
    • ਇਹ ਥਾਂ ਲੰਬੀ ਤੋਂ ਬਾਦਲ ਪਿੰਡ ਆਉਣ ਸਮੇਂ ਸਰਕਾਰੀ ਹਸਪਤਾਲ ਦੇ ਨੇੜੇ ਮੁੱਖ ਸੜਕ ਉੱਤੇ ਪੈਂਦੀ ਹੈ

    2. ਕਿੰਨੇ ਵਜੇ ਹੋਵੇਗਾ ਸਸਕਾਰ

    • ਅੱਜ ਸਵੇਰੇ 9 ਵਜੇ ਤੋਂ 12 ਤੱਕ ਬਾਦਲ ਪਿੰਡ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਆਮ ਲੋਕਾਂ ਤੇ ਅਕਾਲੀ ਵਰਕਰਾਂ ਦੇ ਦਰਸ਼ਨਾਂ ਲਈ ਰੱਖੀ ਜਾਵੇਗੀ।
    • ਅੱਜ ਹੀ ਕਰੀਬ ਇੱਕ ਵਜੇ ਦੁਪਹਿਰ ਵੇਲੇ ਅੰਤਿਮ ਸੰਸਕਾਰ ਦੀ ਰਸਮ ਕੀਤੀ ਜਾਣੀ ਹੈ।

    3. ਬਾਦਲ ਪਿੰਡ ਕਿਵੇਂ ਪਹੁੰਚਿਆ ਜਾਵੇ

    • ਬਠਿੰਡਾ ਤੋਂ ਬਾਦਲ ਪਿੰਡ ਜਾਣ ਲਾਈ ਵਾਇਆ ਘੁੱਦਾ ਮੁੱਖ ਸੜਕ ਰਾਹੀਂ ਜਾਇਆ ਜਾ ਸਕਦਾ ਹੈ। ਇਹ ਰੂਟ ਕਰੀਬ 30 ਕਿਲੋ ਮੀਟਰ ਦਾ ਹੈ।
    • ਅਮ੍ਰਿਤਸਰ ਤੋਂ ਆਉਣ ਲਈ ਬਠਿੰਡਾ ਸ਼ਾਹਮਾਰਗ ਰਾਹੀਂ ਵਾਇਆ ਜ਼ੀਰਾ-ਤਲਵੰਡੀ ਭਾਈ, ਫਰੀਦਕੋਟ ਹੁੰਦੇ ਹੋਏ ਬਠਿੰਡਾ ਆਉਣਾ ਪਵੇਗਾ ਅਤੇ ਫੇਰ ਵਾਇਆ ਘੁੱਦਾ ਬਾਦਲ ਪਿੰਡ ਪਹੁੰਚਿਆ ਜਾ ਸਕਦਾ ਹੈ।
    • ਚੰਡੀਗੜ੍ਹ ਤੋਂ ਆਉਣ ਲਈ ਪਟਿਆਲਾ-ਸੰਗਰੂਰ-ਬਰਨਾਲਾ ਤੋਂ ਹੋਕੇ ਬਠਿੰਡਾ ਹੀ ਆਉਣ ਪਵੇਗਾ ਅਤੇ ਫੇਰ ਵਾਇਆ ਘੁੱਦਾ, ਬਾਦਲ ਪਿੰਡ ਪਹੁੰਚਿਆ ਜਾ ਸਕੇਗਾ।
    • ਲੁਧਿਆਣੇ ਤੋਂ ਆਉਣ ਲਈ ਰਾਏਕੋਟ-ਬਰਨਾਲਾ ਤੋਂ ਹੋ ਕੇ ਬਠਿੰਡਾ ਆਉਣਾ ਪਵੇਗਾ ਅਤੇ ਫੇਰ ਵਾਇਆ ਘੁੱਦਾ ਬਾਦਲ ਪਿੰਡ ਪਹੁੰਚਿਆ ਜਾ ਸਕਦਾ ਹੈ।
    ਪ੍ਰਕਾਸ਼ ਸਿੰਘ ਬਾਦਲ

    4.ਕੌਣ-ਕੌਣ ਪਹੁੰਚ ਰਿਹਾ

    • ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਣਗੇ।
    • ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੀ ਪਹੁੰਚ ਰਹੇ ਹਨ।
    • ਹੋਰ ਕਈ ਸੂਬਿਆਂ ਦੀਆਂ ਸਰਕਾਰਾਂ ਦੇ ਨੁੰਮਾਇਦਿਆਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਵੀ ਪਹੁੰਚਣ ਦੀ ਉਮੀਦ ਹੈ।

    5.ਕਿੰਨੇ ਲੋਕਾਂ ਦੇ ਆਉਣ ਦਾ ਪ੍ਰਬੰਧ

    • ਵੱਡੀ ਗਿਣਤੀ ਵਿੱਚ ਲੋਕਾਂ ਅਤੇ ਅਹਿਮ ਸਿਆਸੀ ਸ਼ਖ਼ਸੀਅਤਾਂ ਦੇ ਪਹੁੰਚਣ ਵਿੱਚ ਅਸਾਨੀ ਤੇ ਟ੍ਰੈਫਿਕ ਪ੍ਰਬੰਧ ਲਈ ਇਹ ਸਸਕਾਰ ਵਾਲੀ ਥਾਂ ਦੀ ਚੋਣ ਕੀਤੀ ਗਈ ਹੈ। ਪ੍ਰਬੰਧਕਾਂ ਨੂੰ ਸਸਕਾਰ ਮੌਕੇ ਕਰੀਬ ਹਜ਼ਾਰਾਂ ਲੋਕ ਇਕੱਠੇ ਹੋਣ ਦੀ ਆਸ ਹੈ।
    • ਪ੍ਰਬੰਧਕਾਂ ਨੇ ਦੱਸਿਆ ਕਿ ਬਾਦਲ ਖਾਨਦਾਨ ਦੀਆਂ ਮੁੱਖ ਥਾਂ ਨਾਲ ਲੱਗਦੀਆਂ ਜ਼ਮੀਨਾਂ ਵਿੱਚ ਪਾਰਕਿੰਗ ਹੋਵੇਗੀ ਅਤੇ ਸੰਗਤਾਂ ਲਈ ਜਲ਼-ਪਾਣੀ ਦਾ ਵੀ ਪ੍ਰਬੰਧ ਹੋਵੇਗਾ।