ਕੋਰੋਨਾਵਾਇਰਸ: ਸੁਪਰੀਮ ਕੋਰਟ ਨੇ ਕਿਹਾ, ਕੋਰੋਨਾਵਾਇਰਸ ਦੇ ਟੈਸਟ ਮੁਫ਼ਤ ਹੋਣ, ਯੂਪੀ ਦੇ 15 ਜ਼ਿਲ੍ਹਿਆਂ ਦੇ ਅਤੇ ਦਿੱਲੀ ਦੇ 20 ਹੌਟਸਪੋਟ ਹੋਣਗੇ ਸੀਲ, ਪੰਜਾਬ 'ਚ ਲੌਕਡਾਊਨ ਬਾਰੇ ਕੈਪਟਨ ਦਾ ਸਪਸ਼ਟੀਕਰਨ

ਚੀਨ ਨੇ 11 ਹਫ਼ਤੇ ਦੇ ਲੌਕਡਾਊਨ ਤੋਂ ਬਾਅਦ ਲੋਕਾਂ ਨੂੰ ਵੁਹਾਨ ਛੱਡਣ ਦੀ ਇਜਾਜ਼ਤ ਦਿੱਤੀ। ਚੰਡੀਗੜ ਵਿੱਚ ਮਾਸਕ ਪਾਉਣਾ ਕੀਤਾ ਗਿਆ ਲਾਜ਼ਮੀ। ਯੂਕੇ ਦੇ ਪੀਐੱਮ ਦੀ ਹਾਲਤ ਸਥਿਰ ਹੈ।

ਲਾਈਵ ਕਵਰੇਜ

  1. ਦਿੱਲੀ ਤੇ ਯੂਪੀ ਦੇ ਹੌਟਸਪੌਟ ਇਲਾਕੇ ਹੋਏ ਸੀਲ, ਜਾਣੋ ਕਦੋਂ ਬਣਦਾ ਹੈ ਕੋਈ ਇਲਾਕਾ ਹੋਟਸਪੌਟ

  2. ਅਮਰੀਕਾ ਵਿੱਚ 4 ਲੱਖ ਦੇ ਕਰੀਬ ਕੋਰੋਨਾ ਦੀ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ ਤੇ , 12900 ਲੋਕ ਅਜੇ ਤੱਕ ਮਾਰੇ ਜਾ ਚੁੱਕੇ ਹਨ। ਯੂਕੇ ਵਿੱਚ ਵੀ ਮੌਤ ਦਾ ਅੰਕੜਾ 7,000 ਤੱਕ ਪਹੁੰਚ ਚੁੱਕਿਆ ਹੈ। ਭਾਰਤ ਵਿੱਚ 5 ਹਜ਼ਾਰ ਤੋਂ ਉੱਤੇ ਲੋਕ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਸੀਂ ਲਾਈਵ ਪੇਜ ਨੂੰ ਇੱਥੇ ਹੀ ਸਮਾਪਤ ਕਰ ਰਹੇ ਹਾਂ ਤੇ ਕੱਲ੍ਹ ਕੋਰੋਨਾਵਾਇਰਸ ਨਾਲ ਜੁੜੀ ਹੋਰ ਅਪਡੇਟ ਨਾਲ ਤੁਹਾਨੂੰ ਦੇਵਾਂਗੇ।

  3. ਜਿਹੜੇ ਲੋਕ ਆਂਡਾ-ਮੀਟ ਖਾਂਦੇ ਨੇ, ਕੀ ਉਨ੍ਹਾਂ ਨੂੰ ਕੋਰੋਨਾਵਾਇਰਸ ਦਾ ਜ਼ਿਆਦਾ ਖ਼ਤਰਾ ਹੈ?

    ਵੀਡੀਓ ਕੈਪਸ਼ਨ, Coronavirus: ਕੀ ਚਿਕਨ ਤੇ ਅੰਡਾ ਖਾਣ ਨਾਲ ਫੈਲ ਸਕਦਾ ਹੈ?
  4. ਕੋਰੋਨਵਾਇਰਸ ਬਾਰੇ ਸਿਆਸਤ ਕਰਨ ਵਾਲਿਆਂ ਨੂੰ WHO ਦੀ ਹਦਾਇਤ

    ਵਿਸ਼ਵ ਸਿਹਤ ਸੰਗਠਨ ਦੇ ਡੀਜੀ ਨੇ ਅਮਰੀਕਾ ਜਾਂ ਟਰੰਪ ਦਾ ਨਾਂ ਲਏ ਬਿਨਾਂ ਕਿਹਾ, “ਤੁਸੀਂ ਇਸ ਵਿਸ਼ੇ ਬਾਰੇ ਉਦੋਂ ਹੀ ਸਿਆਸਤ ਕਰ ਸਕਦੇ ਹੋ ਜੇ ਤੁਸੀਂ ਹੋਰ ਲਾਸ਼ਾਂ ਵੇਖਣਾ ਚਾਹੁੰਦੇ ਹੋ। ਕੌਮੀ ਏਕਤਾ ਨਾਲ ਹਰ ਵਿਚਾਰਧਾਰਾ ਦੀ ਪਾਰਟੀ ਨੂੰ ਲੋਕਾਂ ਦੇ ਸਭ ਤੋਂ ਵੱਡੇ ਦੁਸ਼ਮਣ, ਕੋਰੋਨਾਵਾਇਰਸ ਖਿਲਾਫ਼ ਲੜਨਾ ਚਾਹੀਦਾ ਹੈ।‘’

    ਅਸਲ ਵਿੱਚ ਵਿਸ਼ਵ ਸਿਹਤ ਸੰਗਠਨ ਟਰੰਪ ਤੇ ਅਮਰੀਕਾ ਨਾਲ ਜੁੜੇ ਸਵਾਲਾਂ ਦਾ ਜਵਾਬ ਦੇ ਰਹੇ ਸਨ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

  5. ਕੋਰੋਨਾਵਾਇਰਸ: ਕਿਸੇ ਮਰੀਜ਼ ਦਾ ICU ਵਿੱਚ ਜਾਣ ਦਾ ਕੀ ਮਤਲਬ ਹੁੰਦਾ ਹੈ?

  6. ਪੰਜਾਬ ਦੇ ਪਹਿਲੇ ਕੋਰੋਨਾ ਮਰੀਜ਼ ਤੋਂ ਸੁਣੋ ਕੀ ਕਹਿੰਦਾ

  7. ਦਿੱਲੀ ਵਿੱਚ ਕੋਰੋਨਾ ਦੇ 20 ਹੌਟਸਪੋਟ ਸੀਲ ਹੋਣਗੇ - ਸਿਸੋਦੀਆ, ਦਿੱਲੀ ਵਿੱਚ ਮਾਸਕ ਪਾਉਣੇ ਵੀ ਜ਼ਰੂਰੀ ਕਰ ਦਿੱਤੇ ਗਏ ਹਨ।

    ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਦਿੱਲੀ ਵਿੱਚ 20 ਕੋਰੋਨਾਵਾਇਰਸ ਦੇ ਹੌਟਸਪੋਟਜ਼ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚੋਂ ਕਿਸੇ ਨੂੰ ਬਾਹਰ ਨਹੀਂ ਨਿਕਲਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਅੰਦਰ ਜਾਣ ਦਿੱਤਾ ਜਾਵੇਗਾ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  8. ਕੋਰੋਨਾਵਾਇਰਸ: ਲੌਕਡਾਊਨ ਕਦੋਂ ਅਤੇ ਕਿਵੇਂ ਖ਼ਤਮ ਹੋ ਸਕਦਾ ਹੈ

  9. ਕੋਰਨੋਾਵਾਇਰਸ ਦੇ ਟੈਸਟ ਨੂੰ ਮੁਫ਼ਤ ਕੀਤਾ ਜਾਵੇ - ਸੁਪਰੀਮ ਕੋਰਟ

    ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਦੇ ਟੈਸਟ ਭਾਵੇਂ ਸਰਕਾਰੀ ਲੈਬ ਵਿੱਚ ਹੋਣ ਜਾਂ ਨਿੱਜੀ ਲੈਬ ਵਿੱਚ, ਉਹ ਮੁਫ਼ਤ ਹੋਣੇ ਚਾਹੀਦੇ ਹਨ।

    ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਬਾਰੇ ਹਿਦਾਇਤਾਂ ਫੌਰਨ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

    ਕੋਰਟ ਨੇ ਕਿਹਾ ਕਿ ਉਨ੍ਹਾਂ ਲੈਬ ਨੂੰ ਟੈਸਟ ਕਰਨ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ ਜੋ ਵਿਸ਼ਵ ਸਿਹਤ ਸੰਗਠਨ ਜਾਂ ਆਈਸੀਐੱਮਆਰ ਤੋਂ ਮਾਨਤਾ ਪ੍ਰਾਪਤ ਹੋਣ।

    ਸੁਪਰੀਮ ਕੋਰਟ

    ਤਸਵੀਰ ਸਰੋਤ, Getty Images

  10. ਚੰਡੀਗੜ੍ਹ ਤੋਂ ਬਾਅਦ ਹੋਰ ਕਈ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਹੋਇਆ

    ਉੱਤਰ ਪ੍ਰਦੇਸ਼ ਵਿੱਚ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਕਿਹਾ ਕਿ ਮਾਸਕ ਨਾ ਪਾਉਣ ਕਾਰਨ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

    ਇਸ ਦੇ ਨਾਲ ਹੀ ਮੁੰਬਈ ਵਿੱਚ ਵੀ ਜਨਤਕ ਥਾਵਾਂ ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

    ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜੰਮੂ-ਕਸ਼ਮੀਰ ਸਰਕਾਰ ਨੇ ਸਿਵਲ ਸਕੱਤਰੇਤ ਦੇ ਸਾਰੇ ਅਧਿਕਾਰੀਆਂ, ਸਟਾਫ਼ ਅਤੇ ਆਉਣ ਵਾਲੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।

    ਮਾਸਕ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  11. 10 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਹੀ ਕਰਫਿਊ 'ਤੇ ਕੋਈ ਫੈਸਲਾ ਲਿਆ ਜਾਵੇਗਾ- ਕੈਪਟਨ ਅਮਰਿੰਦਰ ਸਿੰਘ

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿੱਚ 14 ਅਪ੍ਰੈਲ ਤੋਂ ਬਾਅਦ ਕਰਫਿਊ ਵਧਾਉਣ ਬਾਰੇ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਬੰਧੀ 10 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕਰਕੇ ਕਿਹਾ, “ਅਸੀਂ ਹਾਲਾਤ ’ਤੇ ਪੂਰੀ ਨਜ਼ਰ ਬਣਾਈ ਹੋਈ ਹੈ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ ਵਿੱਚ ਹੀ। ਅਸੀਂ ਇਹ ਵੀ ਦੇਖ ਰਹੇ ਹਾਂ ਕਿ ਹੋਰਨਾਂ ਦੇਸਾਂ ਵਿੱਚ ਇਸ ਮਹਾਂਮਾਰੀ ਦਾ ਕੀ ਅਸਰ ਹੈ ਤਾਂ ਕਿ ਉੱਥੋਂ ਸਿੱਖ ਸਕੀਏ ਅਤੇ ਉਸ ਮੁਤਾਬਕ ਕਾਰਵਾਈ ਕਰੀਏ।”

    ਅਮਰਿੰਦਰ ਸਿੰਘ
    ਤਸਵੀਰ ਕੈਪਸ਼ਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਰਫਿਊ ਬਾਰੇ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ
  12. ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦਾ ਸਸਕਾਰ ਕਿਵੇਂ ਕੀਤਾ ਜਾ ਸਕਦਾ ਹੈ

    ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਸਸਕਾਰ ਕਿਵੇਂ ਕੀਤਾ ਜਾਵੇ
  13. ਹੁਣ ਤੱਕ ਕੋਰੋਨਾਵਾਇਰਸ ਦੇ 1 ਲੱਖ 71 ਹਜਾਰ ਟੈਸਟ ਕੀਤੇ- ICMR

    ਆਈਸੀਐੱਮਆਰ ਦੇ ਬੁਲਾਰੇ ਆਰ ਗੰਗਾਖੇਡਕਰ ਨੇ ਦੱਸਿਆ ਕਿ ਹੁਣ ਤੱਕ ਕੋਰੋਨਾਵਾਇਰਸ ਦੇ 1 ਲੱਖ 71 ਹਜਾਰ ਟੈਸਟ ਕੀਤੇ ਜਾ ਚੁੱਕੇ ਹਨ।

    ਕੱਲ੍ਹ 13,345 ਟੈਸਟ ਕੀਤੇ ਗਏ ਸਨ।

    ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਦੀ ਬੁਲਾਰਾ ਪੁਣਿਆ ਸ੍ਰੀਨਿਵਾਸ ਨੇ ਕਿਹਾ 25,500 ਤੋਂ ਵੱਧ ਤਬਲੀਗੀ ਜਮਾਤ ਦੇ ਲੋਕ ਕੁਆਰੰਟੀਨ ਕੀਤੇ ਜਾ ਚੁੱਕੇ ਹਨ।

    ਹਰਿਆਣਾ ਵਿੱਚ ਵੀ 5 ਪਿੰਡਾਂ ਵਿੱਚ ਜਿੱਥੇ ਵਿਦੇਸ਼ੀ ਤਬਲੀਗੀ ਜਮਾਤ ਦੇ ਲੋਕ ਰੁਕੇ ਸਨ ਉਨ੍ਹਾਂ ਨੂੰ ਸੀਲ ਕਰਕੇ ਕੁਆਰੰਟਾਈਨ ਕਰ ਦਿੱਤਾ ਗਿਆ ਸੀ।

    ਕੋਰੋਨਾਵਾਇਰਸ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਸੰਕੇਤਕ ਤਸਵੀਰ
  14. ਸਭ ਤੋਂ ਪਹਿਲਾਂ ਕਿਵੇਂ ਖੋਜਿਆ ਗਿਆ ਟੀਕਾ?

  15. 80% ਸਿਆਸੀ ਪਾਰਟੀਆਂ ਲੌਕਡਾਊਨ ਦੇ ਹੱਕ ਵਿੱਚ ਹਨ: ਗੁਲਾਮ ਨਬੀ ਅਜ਼ਾਦ

    ਕਾਂਗਰਸ ਆਗੂ ਗੁਲਾਮ ਨਬੀ ਅਜ਼ਾਦ ਨੇ ਕਿਹਾ ਹੈ ਕਿ 80 ਫੀਸਦ ਸਿਆਸੀ ਪਾਰਟੀਆਂ ਨੇ ਲੌਕਡਾਊਨ ਨੂੰ ਵਧਾਉਣ ਦੀ ਵਕਾਲਤ ਕੀਤੀ ਹੈ। ਇਹ ਬਿਆਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿਆਸੀ ਪਾਰਟੀਆਂ ਦੀ ਹੋਈ ਵੀਡੀਓ ਮੀਟਿੰਗ ਤੋਂ ਬਾਅਦ ਦਿੱਤਾ ਹੈ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਲੋਕਾ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਲੌਕਡਾਊਨ ਨੂੰ ਵਧਾਉਣ ਵੱਲ ਜ਼ਿਆਦਾ ਸਹਿਮਤੀ ਦਿਖਾਈ ਜਾ ਰਹੀ ਹੈ।

    ਉਨ੍ਹਾਂ ਨੇ ਕਿਹਾ ਹੈ ਕਿ ਫਿਰ ਵੀ ਉਹ ਇਸ ਬਾਰੇ ਆਖਰੀ ਫੈਸਲਾ ਮੁੱਖ ਮੰਤਰੀਆਂ ਤੇ ਹੋਰ ਅਫ਼ਸਰਾਂ ਨਾਲ ਮੀਟਿੰਗ ਕਰਕੇ ਹੀ ਲੈਣਗੇ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  16. ਕੋਰੋਨਾਵਾਇਰਸ ਤੋਂ ਨੌਜਵਾਨਾਂ ਨੂੰ ਕਿੰਨਾ ਖ਼ਤਰਾ ਹੈ?

    ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਕਿਸ ਨੂੰ ਕਿੰਨਾ ਖ਼ਤਰਾ, ਜਾਣੋ ਇਸ ਦਾ ਹਿਸਾਬ
  17. ਲੌਕਡਾਊਨ ਵਿੱਚੋਂ ਬਾਹਰ ਨਿਕਲਣ ਲਈ ਬਣੇਗੀ ਇੱਕ ਟਾਸਕ ਫੋਰਸ- ਅਮਰਿੰਦਰ ਸਿੰਘ

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਲੌਕਡਾਊਨ ਵਿੱਚੋਂ ਹੌਲੀ-ਹੌਲੀ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਇੱਕ ਟਾਸਕ ਫੋਰਸ ਸਥਾਪਿਤ ਕੀਤੀ ਜਾਵੇਗੀ।

    ਮੁੱਖ ਮੰਤਰੀ ਨੇ ਸੂਬੇ ਦੇ ਵੱਡੇ ਸਨਅਤਕਾਰਾਂ ਦੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਬੈਠਕ ਕੀਤੀ ਅਤੇ ਸੁਝਾਅ ਮੰਗੇ।

    ਉਨ੍ਹਾਂ ਨੇ ਟਰੈਕਟਰਾਂ ਅਤੇ ਸਹਾਇਕ ਉਦਯੋਗਾਂ ਨੂੰ ਜ਼ਰੂਰੀ ਕਰਾਰ ਦੇਣ ਅਤੇ ਉਨ੍ਹਾਂ ਨੂੰ ਹਾੜ੍ਹੀ ਦੀ ਕਟਾਈ ਦੌਰਾਨ ਲੋੜਾਂ ਨੂੰ ਪੂਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

    ਮੈਡੀਕਲ ਨਾਲ ਸਬੰਧਤ ਸਨਅਤਕਾਰਾਂ ਨੇ ਜੰਮੂ-ਕਸ਼ਮੀਰ ਵਿੱਚ ਅੰਤਰਰਾਜ ਆਵਾਜਾਈ ਦੀ ਦਿੱਕਤ ਦਾ ਜਿਕਰ ਕੀਤਾ। ਇਸ ਦੇ ਨਾਲ ਹੀ ਕੈਸ਼ ਦੀ ਦਿੱਕਤ ਵੀ ਦੱਸੀ ਜਿਸ ਦਾ ਭੁਗਤਾਨ ਲੇਬਰ ਨੂੰ ਕਰਨਾ ਹੁੰਦਾ ਹੈ।

    ਮੁੱਖ ਮੰਤਰੀ ਨੇ ਸਬੰਧਤ ਵਿਭਾਗ ਨੂੰ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਕਿਹਾ।

    ਅਮਰਿੰਦਰ ਸਿੰਘ

    ਤਸਵੀਰ ਸਰੋਤ, Getty Images

    ਤਸਵੀਰ ਕੈਪਸ਼ਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਅਕਾਰਾਂ ਨਾਲ ਵੀਡੀਓ ਕਾਨਫਰਿੰਸ ਰਾਹੀਂ ਮੁਸ਼ਕਿਲਾਂ ਸੁਣੀਆਂ
  18. ਕੰਸਟਰੱਕਸ਼ਨ ਵਰਕਰਾਂ ਲਈ 1000 ਤੋਂ 6000 ਤੱਕ ਦਾ ਨਕਦ ਪੈਸਾ ਦੇਣ ਦਾ ਐਲਾਨ

    ਕੇਂਦਰ ਸਰਕਾਰ ਨੇ 31 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਜਿਸਟਰਡ ਕੰਸਟਰੱਕਸ਼ਨ ਵਰਕਰਾਂ ਲਈ 1000 ਤੋਂ 6000 ਰੁਪਏ ਤੱਕ ਦਾ ਨਕਦ ਦੇਣ ਦਾ ਐਲਾਨ ਕੀਤਾ ਹੈ।

    ਇਸ ਦੇ ਵਿੱਚ ਉਹ ਵਰਕਰ ਸ਼ਾਮਿਲ ਹਨ ਜੋ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਸੈਸ ਫੰਡ ਨਾਲ ਰਜਿਸਟਰਡ ਹਨ।

    Skip X post
    X ਸਮੱਗਰੀ ਦੀ ਇਜਾਜ਼ਤ?

    ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

    ਚਿਤਾਵਨੀ: ਬੀਬੀਸੀ ਦੂਜੀਆਂ ਵੈਬਸਾਈਟਸ ਦੀ ਸਮੱਗਰੀ ਲਈ ਜ਼ਿੰਮੇਵਾਰ ਨਹੀਂ ਹੈ।

    End of X post

  19. ਭਾਰਤ ਵਿੱਚ ਕੋਰੋਨਾਵਾਇਰਸ ਦੇ 5194 ਮਾਮਲੇ, ਇੱਕ ਦਿਨ ਵਿੱਚ 773 ਕੇਸ ਮਿਲੇ

    ਸਿਹਤ ਮੰਤਰਾਲੇ ਦੇ ਬੁਲਾਰੇ ਲਵ ਅਗਰਵਾਲ ਨੇ ਕੋਰੋਨਾਵਾਇਰਸ ਬਾਰੇ ਤਾਜ਼ਾ ਜਾਣਕਾਰੀ ਦਿੱਤੀ।

    • ਹੁਣ ਤੱਕ ਕੋਰੋਨਾਵਾਇਰਸ ਦੇ 5194 ਮਾਮਲਿਆਂ ਦੀ ਪੁਸ਼ਟੀ ਹੋਈ ਹੈ।
    • ਹੁਣ ਤੱਕ 149 ਮੌਤਾਂ ਹੋਈਆਂ ਹਨ ਜਦੋਂਕਿ 402 ਲੋਕ ਠੀਕ ਹੋਏ ਹਨ।
    • ਇੱਕ ਦਿਨ ਵਿੱਚ 773 ਕੇਸ ਪੌਜਿਟਿਵ ਮਿਲੇ ਹਨ ਅਤੇ 32 ਮਰੀਜਾਂ ਦੀ ਕੱਲ੍ਹ ਮੌਤ ਹੋਈ ਹੈ।
    • ਲੌਕਡਾਊਨ ਦਾ ਕੁਝ ਅਸਰ ਦੇਖਣ ਨੂੰ ਮਿਲ ਰਿਹਾ ਹੈ।
  20. ਕੌਰੋਨਾਵਾਇਰਸ ਦੇ ਲੌਕਡਾਊਨ ਦੌਰਾਨ ਗਰਭਵਤੀ ਔਰਤਾਂ ਹਸਪਤਾਲ ਜਾਣ ਵੇਲੇ ਇਨ੍ਹਾਂ ਗੱਲਾਂ ਦਾ ਧਿਆਨ ਰੱਖਣ