ਰਾਜਧਾਨੀ ਕੀਵ ਵਿੱਚ ਧਮਾਕੇ ਅਤੇ ਰੂਸ ਯੂਕਰੇਨ ਦੀ ਬੈਠਕ ਜਾਰੀ
ਯੂਕਰੇਨ - ਰੂਸ ਜੰਗ ਤੇ ਪੰਜਾਬ ਦੀ ਸਿਆਸਤ ਨਾਲ ਜੁੜੇ ਬੀਬੀਸੀ ਪੰਜਾਬੀ ਦੇ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ।
24 ਫਰਵਰੀ ਨੂੰ ਰੂਸ ਅਤੇ ਯੂਕਰੇਨ ਦਰਮਿਆਨ ਸ਼ੁਰੂ ਹੋਈ ਜੰਗ ਤੋਂ ਬਾਅਦ ਮੰਗਲਵਾਰ ਨੂੰ ਵੀਹਵੇਂ ਦਿਨ ਰਾਜਧਾਨੀ ਕੀਵ ਵਿੱਚ ਧਮਾਕੇ ਹੋਏ ਅਤੇ ਦੋ ਲੋਕਾਂ ਦੀ ਮੌਤ ਹੋ ਗਈ। ਉਧਰ ਪੰਜਾਬ ਵਿੱਚ ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਪੰਜ ਸੂਬਿਆਂ ਦੇ ਪ੍ਰਧਾਨਾਂ ਤੋਂ ਸੋਨੀਆ ਗਾਂਧੀ ਨੂੰ ਅਸਤੀਫਾ ਮੰਗਿਆ ਹੈ। ਇਸ ਤੋਂ ਇਲਾਵਾ ਇਹ ਰਿਹਾ ਅਹਿਮ:
- ਹਵਾਈ ਹਮਲਿਆਂ ਰਾਹੀਂ ਕੀਵ ਵਿੱਚ ਕੁਝ ਘਰਾਂ ਅਤੇ ਮੈਟਰੋ ਸਟੇਸ਼ਨ ਨੂੰ ਵੀ ਨਿਸ਼ਾਨਾ ਬਣਾਇਆ।
- ਰੂਸ ਅਤੇ ਯੂਕਰੇਨ ਦਰਮਿਆਨ ਅੱਜ ਵੀ ਗੱਲਬਾਤ ਜਾਰੀ ਰਹੇਗੀ। ਯੂਕਰੇਨ ਦੇ ਰਾਸ਼ਟਰਪਤੀ ਨਾਲ ਪੋਲੈਂਡ, ਸਲੋਵੇਨੀਆ ਅਤੇ ਚੈੱਕ ਰਿਪਬਲਿਕ ਦੇ ਪ੍ਰਧਾਨ ਮੰਤਰੀ ਵੀ ਮਿਲਣਗੇ।
- ਯੂਰਪੀਅਨ ਯੂਨੀਅਨ ਵੱਲੋਂ ਰੂਸ ਦੇ ਉੱਪਰ ਪਾਬੰਦੀਆਂ ਜਾਰੀ ਹਨ।
- ਰੂਸ ਨੇ ਵੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡੇਨ ਸਮੇਤ ਕਈ ਆਗੂਆਂ ਉਪਰ ਪਾਬੰਦੀਆਂ ਲਗਾਈਆਂ ਹਨ।
- ਯੂਕੇ ਵੱਲੋਂ ਵੀ ਨਵੀਂਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਰੂਸ ਦੀ ਵੋਦਕਾ ਅਤੇ ਹੋਰ ਮਹਿੰਗੀਆਂ ਚੀਜ਼ਾਂ ਸ਼ਾਮਲ ਹਨ।
- ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਵਜੋਂ ਬੁੱਧਵਾਰ ਨੂੰ ਸਹੁੰ ਚੁੱਕਣਗੇ। ਇਸ ਸਮਾਗਮ ਤੋਂ ਪਹਿਲਾਂ ਸੂਬੇ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਸਮੇਤ ਪੰਜ ਸੂਬਿਆਂ ਦੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਹੈ।
- ਮੰਗਲਵਾਰ ਸਵੇਰ ਚੰਡੀਗੜ ਵਿਖੇ ਹੋਈ ਕਾਂਗਰਸ ਦੀ ਬੈਠਕ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕਈ ਕਾਂਗਰਸੀ ਆਗੂਆਂ ਨੇ ਬਿਆਨ ਦਿੱਤੇ।