ਭਗਵੰਤ ਮਾਨ ਦੀ ਸਹੁੰ ਅਤੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਸਮੇਤ ਇਹ ਰਿਹਾ ਅੱਜ ਖ਼ਾਸ

ਤਸਵੀਰ ਸਰੋਤ, Punjab govt
ਪੰਜਾਬ ਦੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਪੰਜਾਬ ਦੀ ਸਿਆਸੀ ਸਰਗਰਮੀਆਂ ਨਾਲ ਜੁੜੇ ਇਸ ਲਾਈਵ ਪੇਜ ਨੂੰ ਅਸੀਂ ਇੱਥੇ ਹੀ ਸਮਾਪਤ ਕਰ ਰਹੇ ਹਾਂ। ਪੇਸ਼ ਹਨ ਅੱਜ ਦੇ ਖ਼ਾਸ ਘਟਨਾਕ੍ਰਮ:
- ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਅਹੁਦਾ ਸੰਭਾਲਿਆ।
- ਡਾ ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਵਿਧਾਨ ਸਭਾ ਦੇ ਪ੍ਰੋਟਮ ਸਪੀਕਰ ਵਜੋਂ ਸਹੁੰ ਚੁੱਕੀ।
- ਵੀਰਵਾਰ ਨੂੰ ਸਭਾ ਇਜਲਾਸ ਦੌਰਾਨ ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕ ਸਹੁੰ ਚੁੱਕਣਗੇ।
- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ।
- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਬੈਠਕ ਕੀਤੀ ਗਈ ਹੈ।
- ਗੁਲਾਮ ਨਬੀ ਅਜ਼ਾਦ ਦੇ ਘਰ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ ਜਿਸ ਵਿੱਚ ਪਰਨੀਤ ਕੌਰ ਵੀ ਸ਼ਾਮਿਲ ਹੋਏ।
- ਕਾਂਗਰਸ ਪ੍ਰਧਾਨ ਵੱਲੋਂ ਪੰਜ ਸੂਬਿਆਂ ਵਿੱਚ ਕਾਂਗਰਸ ਦੀ ਕਾਰਗੁਜ਼ਾਰੀ ਦੇ ਮੰਥਨ ਅਤੇ ਪੁਨਰਗਠਨ ਸਬੰਧੀ ਪੰਜ ਆਗੂਆਂ ਦੀ ਜ਼ਿੰਮੇਵਾਰੀ ਲਗਾਈ ਹੈ। ਪੰਜਾਬ ਲਈ ਅਜੇ ਮਾਕਨ ਦੀ ਚੋਣ ਹੋਈ ਹੈ।
- ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਗਿਆ ਹੈ।
- ਹਰਮੀਤ ਸਿੰਘ ਕਾਲਕਾ ਵੱਲੋਂ ਵੀਰਵਾਰ ਸਵੇਰੇ ਅਕਾਲੀ ਦਲ ਤੋਂ ਅਲੱਗ ਹੋ ਕੇ ਇੱਕ ਧਾਰਮਿਕ ਪਾਰਟੀ ਦੇ ਗਠਨ ਕਰਨ ਦੀ ਗੱਲ ਆਖੀ ਗਈ ਸੀ।

ਤਸਵੀਰ ਸਰੋਤ, Punjab Govt





























