ਰਾਜੋਆਣਾ ਨੇ ਮੋਦੀ ਦੀ ਹਮਾਇਤ ਕਿਉਂ ਕੀਤੀ ਸੀ: ਕਤਲ ਤੋਂ ਸਿਆਸਤ ਤੱਕ ਜਾਣੋ ਪੂਰਾ ਸਫ਼ਰ
ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਕੇਂਦਰ ਸਰਕਾਰ 8 ਸਿੱਖ ਕੈਦੀਆਂ ਦੀ ਰਿਹਾਈ ਕਰਨ ਜਾ ਰਹੀ ਹੈ। ਖ਼ਬਰ ਇਹ ਵੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ।
31 ਅਗਸਤ 1995 'ਚ ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ 'ਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ।