ਕੈਪੀਟਲ ਹਿਲ: ਟਰੰਪ ਪੱਖੀ ਅੰਦਰ ਕਿਵੇਂ ਵੜੇ
ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਪੱਖੀ ਅਮਰੀਕਾ ਦੀ ਕੈਪੀਟਲ ਬਿਲਡਿੰਗ ਵਿੱਚ ਆਣ ਵੜੇ ਜਿਸ ਦੇ ਨਤੀਜੇ ਵਜੋਂ ਫ਼ੈਲੀ ਅਫ਼ਰਾ-ਤਫ਼ਰੀ ਵਿੱਚ ਇੱਕ ਔਰਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਤਿੰਨ ਹੋਰ ਲੋਕਾਂ ਦੀ ਵੀ ਮੌਤ ਦੀ ਪੁਸ਼ਟੀ ਹੋਈ ਹੈ।
ਚੁਣੇ ਗਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਟਰੰਪ ਪੱਖੀਆਂ ਦੀ "ਬਗਾਵਤ" ਉੱਪਰ ਨਾਖ਼ੁਸ਼ੀ ਦਾ ਪਰਗਟਵਾ ਕੀਤਾ ਹੈ।