ਦੀਪ ਸਿੱਧੂ ਦਾ ਜੇਲ੍ਹ ਤੋਂ ਬਾਹਰ ਆ ਕੇ ਸਿੰਘੂ ਬਾਰਡਰ ਜਾਣ ਬਾਰੇ ਕੀ ਖ਼ਿਆਲ ਹੈ
ਦੀਪ ਸਿੱਧੂ ਦਿੱਲੀ ਦੀ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੇ ਪੰਜਾਬ ਦੌਰੇ ਦੌਰਾਨ ਲੰਘੇ ਦਿਨੀਂ ਅੰਮ੍ਰਿਤਸਰ ਪਹੁੰਚੇ ਸਨ।
26 ਜਨਵਰੀ ਨੂੰ ਲਾਲ ਕਿਲ੍ਹੇ ਦੀ ਹਿੰਸਾ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਹੋਈ ਹੈ। ਦਰਅਸਲ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ 26 ਜਨਵਰੀ 2021 ਨੂੰ ਘਟਨਾ ਵਾਪਰੀ ਸੀ।
ਦਿੱਲੀ ਦੇ ਬਾਰਡਰਾਂ 'ਤੇ ਖੇਤੀ ਕਾਨੂੰਨਾਂ ਖਿਲਾਫ਼ ਪੰਜ ਮਹੀਨੇ ਤੋਂ ਕਿਸਾਨ ਅੰਦੋਲਨ ਜਾਰੀ ਹੈ। ਤਿੰਨੇ ਖੇਤੀ ਕਾਨੂੰਨਾਂ 'ਤੇ ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ 11 ਦੌਰ ਦੀ ਮੀਟਿੰਗ ਹੋ ਚੁੱਕੀ ਹੈ।
ਸਰਕਾਰ ਨੇ ਕਾਨੂੰਨਾਂ ਵਿੱਚ ਜ਼ਰੂਰੀ ਸੋਧ ਕਰਨ ਦੀ ਤਜਵੀਜ਼ ਦਿੱਤੀ ਹੈ। ਪਰ ਕਿਸਾਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਐੱਮਐੱਸਪੀ 'ਤੇ ਕਾਨੂੰਨ ਦੀ ਮੰਗ ਕਰ ਰਹੇ ਹਨ।
(ਵੀਡੀਓ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)