ਝੋਨੇ ਦੀ ਸਿੱਧੀ ਬਿਜਾਈ ਦਾ ਪੰਜਾਬ ਦੇ ਕਿਸਾਨਾਂ ਨੂੰ ਕੀ ਫਾਇਦਾ ਹੋ ਰਿਹਾ
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਸਮੇਤ ਕਈ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵੱਧ ਰਿਹਾ ਹੈ।
ਪਿਛਲੇ ਸਾਲ ਇਸ ਪਿੰਡ ਵਿੱਚ ਸਿਰਫ਼ 3 ਕਿਸਾਨਾਂ ਵੱਲੋਂ 6 ਏਕੜ ਫਸਲ 'ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ ਪਰ ਇਸ ਵਾਰ ਇਸ ਪਿੰਡ ਦੇ ਕਿਸਾਨ ਕਰੀਬ 200 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੇ ਜਾਣ ਦੀ ਗੱਲ ਕਹਿ ਰਹੇ ਹਨ।
ਕਿਸਾਨਾਂ ਮੁਤਾਬਕ ਇਸ ਤਕਨੀਕ ਨਾਲ ਉਨ੍ਹਾਂ ਨੂੰ ਕਾਫ਼ੀ ਫਾਇਦਾ ਹੋ ਰਿਹਾ ਹੈ ਅਤੇ ਪੈਸੇ ਦੀ ਬਚਤ ਵੀ ਹੋ ਰਹੀ ਹੈ।
ਪੰਜਾਬ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਵਧੇਰੇ ਉਤਸ਼ਾਹਤ ਕਰ ਰਹੀ ਹੈ।
ਖੇਤੀਬਾੜੀ ਮਾਹਰ ਵੀ ਇਸ ਤਕਨੀਕ ਨੂੰ ਖੋਜ ਦੇ ਆਧਾਰ ’ਤੇ ਫਾਇਦੇਮੰਦ ਦੱਸ ਰਹੇ ਹਨ।
ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਰਾਜਨ ਪਪਨੇਜਾ