ਅਕਾਲੀ ਬਸਪਾ ਗਠਜੋੜ: ਰਵਨੀਤ ਬਿੱਟੂ ਦੇ ਬਿਆਨ ’ਤੇ ਕੀ ਹੈ ਵਿਵਾਦ ਤੇ ਬਿੱਟੂ ਨੇ ਕੀ ਦਿੱਤੀ ਸਫ਼ਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਨ ਤੋਂ ਬਾਅਦ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ 12 ਜੂਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ 'ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ।
ਇਸ ਪੋਸਟ 'ਚ ਰਵਨੀਤ ਬਿੱਟੂ ਨੇ ਕਿਹਾ ਸੀ, "ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦੀ ਹੈ ਪਰ ਗਠਜੋੜ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ 'ਪਵਿਤਰ' ਸੀਟਾਂ ਬੀਐਸਪੀ ਨੂੰ ਦੇ ਦਿੱਤੀਆਂ।"
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ।
ਐਡਿਟ- ਸ਼ੁਭਮ ਕੌਲ