International Yoga Day: ਕਿਵੇਂ ਹੋਈ ਸੀ ਕੌਮਾਂਤਰੀ ਯੋਗ ਦਿਹਾੜਾ ਮਨਾਉਣ ਦੀ ਸ਼ੁਰੂਆਤ
ਸੱਤਵਾਂ ਯੋਗ ਦਿਵਸ 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਵਾਰ ਯੋਗ ਦਿਵਸ ਦਾ ਥੀਮ ਕੋਰੋਨਾ ਤੋਂ ਬਚਾਅ ਹੈ।
21 ਜੂਨ ਨੂੰ ਪੂਰੀ ਦੁਨੀਆਂ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਪਹਿਲਾ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ 2015 ਨੂੰ ਮਨਾਇਆ ਗਿਆ ਸੀ।
ਯੋਗ ਦਿਵਸ ਨੂੰ ਮਨਾਏ ਜਾਣ ਦਾ ਪ੍ਰਸਤਾਵ ਸਭ ਤੋਂ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ 27 ਸਤੰਬਰ, 2014 ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ ਆਪਣੇ ਸੰਬੋਧਨ ਵਿੱਚ ਕੀਤਾ ਸੀ।