ਖੱਟਰ ਬੋਲੇ 'ਕਿਸਾਨ ਸ਼ਬਦ ਦੀ ਪਵਿੱਤਰਤਾ ਖ਼ਤਮ ਹੋ ਰਹੀ ਹੈ'
ਕਿਸਾਨ ਅੰਦੋਲਨ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੁੜ ਬੋਲੇ ਹਨ।
ਉਨ੍ਹਾਂ ਕਿਹਾ ਕਿ ਲਿੱਖ ਕੇ ਦਿਓ ਕਿ ਹਿੰਸਾ ਨਹੀਂ ਹੋਵੇਗੀ, ਹੋਈ ਤਾਂ ਕਾਰਵਾਈ ਹੋਵੇਗੀ। ਖੱਟਰ ਨੇ ਕਿਹਾ ਹੈ ਕਿ ਕਿਸਾਨ ਸ਼ਬਦ ਦੀ ਪਵਿੱਤਰਤਾ ਖ਼ਤਮ ਹੋ ਰਹੀ ਹੈ।
ਤਿੰਨੋ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰਾਂ ’ਤੇ ਕਿਸਾਨ 7 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ 11 ਗੇੜ ਦੀ ਬੈਠਕ ਬੇਸਿੱਟਾ ਰਹੀ ਹੈ।
ਕਿਸਾਨ ਤਿੰਨੋ ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ’ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਸਰਕਾਰ ਕਾਨੂੰਨਾਂ ’ਚ ਸੋਧ ਕਰਨ ਦਾ ਪ੍ਰਸਤਾਵ ਰੱਖ ਚੁੱਕੀ ਹੈ ਤੇ ਮੁੜ ਗੱਲਬਾਤ ਸ਼ੁਰੂ ਕਰਨ ਦੀ ਗੱਲ ਵੀ ਆਖੀ ਹੈ।
ਵੀਡੀਓ- ANI, ਐਡਿਟ- ਰਾਜਨ ਪਪਨੇਜਾ
ਇਹ ਵੀ ਪੜ੍ਹੋ: