ਗੁਰਦਾਸਪੁਰ ਕਤਲ ਮਾਮਲਾ: ਮਲਜ਼ਮ ਸੁਖਜਿੰਦਰ ਸੋਨੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ
ਗੁਰਦਾਸਪੁਰ ਦੇ ਪਿੰਡ ਬੱਲੜਵਾਲ ਵਿੱਚ ਹੋਏ 4 ਕਤਲਾਂ ਕਾਰਨ ਪ੍ਰਦਰਸ਼ਨ ਹੋਇਆ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਤੇ ਪਿੰਡ ਵਾਸੀਆ ਨੇ ਮਹਿਤਾ ਤੋਂ ਹਰਗੋਬਿੰਦਪੁਰ ਮੁਖ ਮਾਰਗ ’ਤੇ ਚੱਕਾ ਜਾਮ ਕੀਤਾ।
ਮੁੱਖ ਮੁਲਜਮ ਸੁਖਜਿੰਦਰ ਸਿੰਘ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਹੋ ਰਿਹਾ ਸੀ। ਗ੍ਰਿਫ਼ਤਾਰੀ ਨਾ ਹੋਣ ਤੱਕ ਲਾਸ਼ਾਂ ਦਾ ਅੰਤਿਮ ਸਸਕਾਰ ਨਾ ਕਰਨ ਦੀ ਜਿੱਦ ਸੀ ਪਰ ਪੁਲਿਸ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ ਗਿਆ। ਪੁਲਿਸ ਨੇ ਘਟਨਾ ਵਾਲੇ ਦਿਨ ਚਾਰ ਜੁਲਾਈ ਨੂੰ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪਿੰਡ ਬੱਲੜਵਾਲ ਵਿੱਚ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਜਿਸ ਵਿੱਚ ਇੱਕੋ ਪਰਿਵਾਰ ਦੇ 4 ਜੀਆਂ ਦੀ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।
ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਰਾਜਨ ਪਪਨੇਜਾ