ਬਠਿੰਡਾ ਦੇ ਸਰਕਾਰੀ ਸਕੂਲ ਨੂੰ ਸ਼ਹਿਰੀ ਸਕੂਲਾਂ ਦੇ ਬਰਾਬਰ ਖੜ੍ਹਾ ਕਰਨ ਵਾਲਾ ਅਧਿਆਪਕ

ਵੀਡੀਓ ਕੈਪਸ਼ਨ, ਬਠਿੰਡਾ ਦੇ ਸਰਕਾਰੀ ਸਕੂਲ ਨੂੰ ਸ਼ਹਿਰੀ ਸਕੂਲਾਂ ਦੇ ਬਰਾਬਰ ਇਕੱਲਿਆਂ ਖੜ੍ਹਾ ਕਰਨ ਵਾਲਾ ਅਧਿਆਪਕ

ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਠੇ ਇੰਦਰ ਸਿੰਘ ਵਾਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਰਜਿੰਦਰ ਸਿੰਘ ਅੱਜ-ਕੱਲ੍ਹ ਕਾਫ਼ੀ ਚਰਚਾ ਵਿੱਚ ਹਨ। ਉਨ੍ਹਾਂ ਨੇ ਆਪਣੀ ਮਿਹਨਤ ਸਦਕਾ ਇਸ ਸਕੂਲ ਦੀ ਨੁਹਾਰ ਬਦਲ ਦਿੱਤੀ ਹੈ।

ਉਨ੍ਹਾਂ ਦੀ ਉਪਲਬਧੀ ਲਈ ਉਨ੍ਹਾਂ ਨੂੰ ਸਟੇਟ ਐਵਾਰਡ ਨਾਲ ਨਵਾਜ਼ਿਆ ਗਿਆ ਹੈ। ਇਸ ਸਕੂਲ ਲਈ ਥਾਂ ਪਿੰਡ ਦੇ ਸਾਬਕਾ ਸਰਪੰਚ ਦੇ ਪਰਿਵਾਰ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੇ ਇਸ ਕੰਮ ਦੀ ਸਿੱਖਿਆ ਅਫਸਰ ਵੀ ਤਾਰੀਫ਼ ਕਰਦੇ ਹਨ।

ਰਿਪੋਰਟ- ਸੁਰਿੰਦਰ ਮਾਨ, ਐਡਿਟ- ਰੁਬਾਇਤ ਬਿਸਵਾਸ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)