ਕੈਨੇਡਾ 20 ਹਜ਼ਾਰ ਅਫ਼ਗਾਨ ਘੱਟ-ਗਿਣਤੀਆਂ ਤੇ ਸ਼ਰਨਾਰਥੀਆਂ ਨੂੰ ਪਨਾਹ ਦੇਵੇਗਾ, ਪਰ ਕਿਉਂ

ਵੀਡੀਓ ਕੈਪਸ਼ਨ, 20 ਹਜ਼ਾਰ ਅਫ਼ਗਾਨ ਘੱਟ-ਗਿਣਤੀਆਂ ਤੇ ਸ਼ਰਨਾਰਥੀਆਂ ਨੂੰ ਪਨਾਹ ਦੇਵੇਗਾ ਕੈਨੇਡਾ, ਪਰ ਕਿਉਂ

ਕੈਨੇਡਾ ਨੇ ਅਫ਼ਗਾਨਿਸਤਾਨ ਵਿੱਚ ਵਿਗੜਦੀ ਜਾ ਰਹੀ ਸਥਿਤੀ ਦੇ ਮੱਦੇ-ਨਜ਼ਰ ਉੱਥੇ ਫਸ ਗਏ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਸਣੇ 20 ਹਜ਼ਾਰ ਸ਼ਰਨਾਰਥੀਆਂ ਨੂੰ ਪਨਾਹ ਦੇਣ ਦਾ ਐਲਾਨ ਕੀਤਾ ਹੈ।

ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਫ਼ਗਾਨਿਸਤਾਨ ਬਾਰੇ ਇਹ ਅਹਿਮ ਐਲਾਨ ਕੀਤਾ ਹੈ।

ਕੈਨੇਡਾ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਕੇਂਦਰ ਵਿੱਚ ਮਹਿਲਾ ਆਗੂਆਂ ਸਮੇਤ ਉਹ ਲੋਕ ਹੋਣਗੇ ਜਿਨ੍ਹਾਂ ਨੂੰ ਖ਼ਾਸ ਤੌਰ ’ਤੇ ਖ਼ਤਰਾ ਹੈ ਜਿਵੇਂ ਮਨੁੱਖੀ ਅਧਿਕਾਰ ਕਾਰਕੁਨ, ਪੱਤਰਕਾਰ, ਧਾਰਮਿਕ ਘੱਟ-ਗਿਣਤੀਆਂ, ਐੱਲਜੀਬੀਟੀ ਅਤੇ ਹੋਰ ਲੋਕ ਹੋਣਗੇ।

ਅਫ਼ਗਾਨਿਸਤਾਨ ਵਿੱਚ ਬੀਤੇ 20 ਸਾਲਾਂ ਤੋਂ ਜੰਗ ਦੇ ਹਾਲਾਤ ਬਣੇ ਹੋਏ। ਵਿਦੇਸ਼ੀ ਫੌਜਾਂ ਦੀ ਵਾਪਸੀ ਮਗਰੋਂ ਤਾਲਿਬਾਨ ਲਗਾਤਾਰ ਆਪਣੇ ਇਲਾਕੇ ਵਿੱਚ ਵਾਧਾ ਕਰਦਾ ਜਾ ਰਿਹਾ ਹੈ।

(ਰਿਪੋਰਟ- ਬੀਬੀਸੀ ਟੀਮ, ਆਵਾਜ਼ - ਸੁਨੀਲ ਕਟਾਰੀਆ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)