ਕਰਨਾਲ 'ਚ ਕਿਸਾਨਾਂ ਦਾ ਹਜੂਮ ਸਕੱਤਰੇਤ ਘੇਰਨ ਅੱਗੇ ਵਧਿਆ
ਕਰਨਾਲ ਵਿੱਚ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਗੱਲਬਾਤ ਬੇਨਤੀਜਾ ਰਹੀ ਹੈ।
ਇਸ ਤੋਂ ਬਾਅਦ ਮਿਨੀ ਸਕੱਤਰੇਤ ਦਾ ਘੇਰਾਓ ਕਰਨ ਕਿਸਾਨ ਅੱਗੇ ਵਧੇ। ਪੁਲਿਸ ਤੇ ਪੈਰਾ ਮਿਲਟਰੀ ਫੋਰਸ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਮੁਸਤੈਦ ਹੈ।
ਕਿਸਾਨਾਂ ਦੀ 11 ਮੈਂਬਰੀ ਕਮੇਟੀ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਗਈ ਸੀ।
ਬੈਠਕ 28 ਅਗਸਤ ਨੂੰ ਬਸਤਾੜਾ ਟੋਲ ਪਲਾਜ਼ਾ ’ਤੇ ਕਿਸਾਨਾਂ ’ਤੇ ਪੁਲਿਸ ਕਾਰਵਾਈ ਨੂੰ ਲੈ ਕੇ ਸੀ। ਲਾਠੀਚਾਰਜਦੇ ਹੁਕਮ ਦੇਣ ਵਾਲੇ ਅਫ਼ਸਰ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਸੀ।
ਕਿਸਾਨ ਪੰਚਾਇਤ ਤੇ ਪ੍ਰਦਰਸ਼ਨ ਨੂੰ ਦੇਖਦਿਆਂ ਕਰਨਾਲ ਸਣੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਹੈ।
28 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਆਉਣ ਵਾਲੇ ਸਨ ਜਿਸ ਦਾ ਵਿਰੋਧ ਹੋ ਰਿਹਾ ਸੀ। ਬੈਠਕ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ ’ਤੇ ਪੁਲਿਸ ਕਾਰਵਾਈ ਹੋਈ, ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ ਸਨ।
ਕਿਸਾਨ 9 ਮਹੀਨੇ ਤੋਂ ਵੱਧ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਅੰਦੋਲਨ ਕਰ ਰਹੇ ਹਨ।
ਕਈ ਵਾਰ ਕਿਸਾਨਾਂ ਅਤੇ ਸਰਕਾਰ ਵਿਚਾਲੇ ਬੈਠਕਾਂ ਹੋਈਆਂ ਪਰ ਨਤੀਜਾ ਨਹੀਂ ਨਿਕਲਿਆ। ਹਾਲਾਂਕਿ ਸਰਕਾਰ ਕਾਨੂੰਨਾਂ ਵਿੱਚ ਸੋਧ ਕਰਨ ਦਾ ਪ੍ਰਸਤਾਵ ਦੇ ਚੁੱਕੀ ਹੈ।
ਰਿਪੋਰਟ- ਕਮਲ ਸੈਣੀ
ਐਡਿਟ- ਰਾਜਨ ਪਪਨੇਜਾ