ਲਖੀਮਪੁਰ ਖੀਰੀ ਤੇ ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਚੰਨੀ ਦਾ ਕੇਂਦਰ ਸਰਕਾਰ ਖਿਲਾਫ਼ ਰੋਸ
ਚੰਡੀਗੜ੍ਹ ਦੇ ਗਾਂਧੀ ਭਵਨ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਦਰਸ਼ਨ ਕੀਤਾ।
ਉਨ੍ਹਾਂ ਨੇ ਯੂਪੀ ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ’ਤੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਯੂਪੀ ਦੇ ਸੀਤਾਪੁਰ ਵਿੱਚ ਕਾਂਗਰਸ ਦੀ ਆਗੂ ਪ੍ਰਿਅੰਕਾ ਗਾਂਧੀ ਨੂੰ ਕਈ ਘੰਟੇ ਹਿਰਾਸਤ ’ਚ ਰੱਖਣ ਦੇ ਖਿਲਾਫ਼ ਵੀ ਵਿਰੋਧ ਕੀਤਾ।
3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਹੋ ਰਿਹਾ ਸੀ। ਇਸ ਦੌਰਾਨ ਵਾਪਰੀ ਹਿੰਸਾ ਵਿੱਚ ਚਾਰ ਕਿਸਾਨ ਅਤੇ ਚਾਰ ਹੋਰ ਲੋਕਾਂ ਦੀ ਵੀ ਮੌਤ ਹੋ ਗਈ ਸੀ।