ਬੀਐੱਸਐੱਫ ਦਾ ਅਧਿਕਾਰ ਖੇਤਰ ਵੱਧਣ ’ਤੇ ਪੰਜਾਬ ’ਚ ਸ਼ੁਰੂ ਹੋਈ ਸਿਆਸੀ ਜੰਗ
ਕੇਂਦਰ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੂੰ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤੀ ਖੇਤਰ ਅੰਦਰ 50 ਕਿਲੋਮੀਟਰ ਤੱਕ ਤਲਾਸ਼ੀ ਲੈਣ, ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਜ਼ਬਤ ਕਰਨ ਦੇ ਅਧਿਕਾਰ ਦਿੱਤੇ ਹਨ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਅੱਤਵਾਦ ਅਤੇ ਸਰਹੱਦ ਪਾਰ ਦੇ ਅਪਰਾਧਾਂ ਦੇ ਵਿਰੁੱਧ 'ਜ਼ੀਰੋ ਟੌਲਰੈਂਸ' ਦੇ ਉਦੇਸ਼ ਨਾਲ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਸਰਹੱਦਾਂ ਉੱਤੇ ਅਜਿਹਾ ਕੀਤਾ ਗਿਆ ਹੈ।
ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਤਾਜ਼ਾ ਆਦੇਸ਼ ਤਹਿਤ ਬੀਐੱਸਐੱਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਕੀਤਾ ਗਿਆ।
ਜਿਸ ਦੇ ਤਹਿਤ ਬੀਐੱਸਐੱਫ ਦੇ ਅਧਿਕਾਰੀ 10 ਸੂਬਿਆਂ ਅਤੇ 2 ਕੇਂਦਰ ਸ਼ਾਸਿਤ ਰਾਜਿਆਂ ਵਿੱਚ ਕੌਮੀ ਸੁਰੱਖਿਆ ਨਾਲ ਜੁੜੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਬਿਨਾਂ ਰੁਕਾਵਟ ਕਾਰਵਾਈ ਕਰ ਸਕਦੇ ਹਨ।