ਕੈਨੇਡਾ ਵਿੱਚ ਸੜਕ ਹਾਦਸੇ 'ਚ ਪੰਜਾਬੀ ਦੀ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਕੈਨੇਡਾ ਦੇ ਬਰੈਂਪਨ ਸ਼ਹਿਰ ਵਿੱਚ ਇੱਕ ਸੜਕ ਹਾਦਸੇ ਵਿੱਚ 5 ਭਾਰਤੀਆਂ ਦੀ ਮੌਤ ਹੋ ਗਈ। ਇਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦਾ ਕਰਨਪਾਲ ਵੀ ਸ਼ਾਮਲ ਸੀ। ਜਿਸ ਦੀ ਉਮਰ ਮਹਿਜ਼ 22 ਸਾਲ ਸੀ ਅਤੇ ਉਹ ਕੈਨੇਡਾ ਸਟੂਡੈਂਟ ਵੀਜ਼ੇ 'ਤੇ ਗਿਆ ਸੀ।
ਕਰਨਪਾਲ ਦੀ ਮੌਤ ਦੀ ਖਬਰ ਨਾਲ ਪੰਜਾਬ ਰਹਿੰਦੇ ਉਸਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਆਪਣੇ ਪੁੱਤ ਦੀ ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਮੰਗ ਕਰ ਰਿਹਾ ਹੈ।
ਰਿਪੋਰਟ- ਗੁਰਪ੍ਰੀਤ ਚਾਵਲਾ
ਐਡਿਟ- ਰਾਜਨ ਪਪਨੇਜਾ