ਭਗਵੰਤ ਮਾਨ ਦੀ ਕੈਬਨਿਟ ਦੇ 10 ਚਿਹਰਿਆਂ ਦਾ ਪਿਛੋਕੜ ਜਾਣੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀ ਨਵੀਂ ਕੈਬਨਿਟ ਕੱਲ ਸਹੁੰ ਚੁੱਕੇਗੀ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੇ ਇਨ੍ਹਾਂ ਨਾਵਾਂ ਦਾ ਐਲਾਨ ਆਪਣੇ ਟਵਿੱਟਰ ਹੈਂਡਲ ਉੱਤੇ ਕੀਤਾ ਹੈ।
ਭਗਵੰਤ ਮਾਨ ਨੇ ਲਿਖਿਆ, ''ਪੰਜਾਬ ਦੀ ਜਨਤਾ ਨੇ ਸਾਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਦਿਨ-ਰਾਤ ਅਸੀਂ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਪੰਜਾਬ ਨੂੰ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਰੰਗਲਾ ਪੰਜਾਬ ਬਣਾਉਣਾ ਹੈ।''
ਇਸ ਕੈਬਨਿਟ ਵਿੱਚ ਸਿਰਫ਼ ਇੱਕ ਮਹਿਲਾ ਚਿਹਰੇ ਨੂੰ ਥਾਂ ਮਿਲੀ ਹੈ। ਜਾਣੋ 10 ਕੈਬਨਿਟ ਮੰਤਰੀ ਬਣਨ ਜਾ ਰਹੇ ਵਿਧਾਇਕਾਂ ਦਾ ਪਿਛੋਕੜ ਕੀ ਹੈ।