ਪੱਛਮੀ ਬੰਗਾਲ ਹਿੰਸਾ: ਬੀਰਭੂਮ ਵਿਖੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦਾ ਦਰਦ
ਟੀਐਮਸੀ ਆਗੂ ਸ਼ੇਖ ਦੇ ਕਤਲ ਤੋਂ ਬਾਅਦ ਪੂਰੇ ਪਿੰਡ ਵਿੱਚ ਤਣਾਅ ਦਾ ਮਾਹੌਲ ਹੈ। ਕਤਲ ਤੋਂ ਬਾਅਦ ਕੁਝ ਲੋਕਾਂ ਨੇ ਕਈ ਘਰਾਂ ਵਿਚ ਅੱਗ ਲਗਾ ਦਿੱਤੀ ਸੀ ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਪੀੜਤ ਪਰਿਵਾਰਾਂ ਵੱਲੋਂ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਏ ਗਏ ਹਨ ਅਤੇ ਕਈਆਂ ਵੱਲੋਂ ਸੀਬੀਆਈ ਨੂੰ ਇਸ ਦੀ ਜਾਂਚ ਦੇਣ ਦੀ ਗੱਲ ਵੀ ਆਖੀ ਗਈ ਹੈ। ਵੱਖ ਵੱਖ ਵਿਰੋਧੀ ਰਾਜਨੀਤਿਕ ਦਲ ਵੀ ਮਮਤਾ ਬੈਨਰਜੀ ਦੀ ਸਰਕਾਰ ਉਪਰ ਸਵਾਲ ਚੁੱਕ ਰਹੇ ਹਨ ਅਤੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।