ਸੁਖਬੀਰ ਸਿੰਘ ਬਾਦਲ ਨੇ ਕਿਹਾ, 'ਸ਼ਰਾਬ ਪੀ ਕੇ ਦਮਦਮਾ ਸਾਹਿਬ ਆਏ ਭਗਵੰਤ ਮਾਨ', 'ਆਪ' ਨੇ ਦਿੱਤਾ ਇਹ ਜਵਾਬ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਤਖਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਸ ਤੋਂ ਬਾਅਦ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ।
ਉਨ੍ਹਾਂ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਦਮਦਮਾ ਸਾਹਿਬ ਆਉਣ ਅਤੇ ਸ਼ਰਾਬ ਪੀਤੀ ਹੋਵੇ ਇਹ ਬਹੁਤ ਮਾੜੀ ਗੱਲ ਹੈ। ਇਹ ਗੱਲ ਬਰਦਾਸ਼ਤ ਤੋਂ ਬਾਹਰ ਹੈ ਕਿ ਗੁਰੂ ਘਰ ਦੀ ਮਰਿਆਦਾ ਨੂੰ ਖ਼ਰਾਬ ਕੀਤਾ ਜਾਵੇ।''
ਆਮ ਆਦਮੀ ਪਾਰਟੀ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ।
ਐਡਿਟ-ਸਦਫ਼ ਖ਼ਾਨ