ਪੰਜਾਬ ਵਿੱਚ ਕਰਜ਼ਈ ਕਿਸਾਨਾਂ ਦੇ ਜਾਰੀ ਗ੍ਰਿਫ਼ਤਾਰੀ ਵਾਰੰਟਾਂ ਦਾ ਕੀ ਹੈ ਪੂਰਾ ਮਾਮਲਾ
ਸਹਿਕਾਰੀ ਬੈਂਕਾਂ ਵੱਲੋਂ ਕਰਜ਼ਈ ਕਿਸਾਨਾਂ ਨੂੰ ਨੋਟਿਸ ਜਾਰੀ ਕਰਨ ਤੋਂ ਬਾਅਦ ਕਿਸਾਨਾਂ ਵਿੱਚ ਬੇਚੈਨੀ ਦਾ ਮਾਹੌਲ ਹੈ। ਜ਼ਿਲ੍ਹਾ ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਸੈਂਕੜੇ ਕਿਸਾਨਾਂ ਨੂੰ ਗ੍ਰਿਫ਼ਤਾਰੀ ਵਾਰੰਟ ਤੇ ਨੋਟਿਸ ਜਾਰੀ ਕੀਤੇ ਗਏ ਹਨ।
ਸਹਿਕਾਰੀ ਵਿਭਾਗ ਦਾ ਕਹਿਣਾ ਹੈ ਕਿ ਇਹ ਨੋਟਿਸ ਨਵੇਂ ਨਹੀਂ ਹਨ ਸਗੋਂ ਪੁਰਾਣੇ ਹੀ ਰੀਨਿਊ ਕੀਤੇ ਗਏ ਹਨ ਅਤੇ ਡਿਫਾਲਟਰ ਕਿਸਾਨਾਂ ਤੋਂ ਕਰਜ਼ਾ ਵਸੂਲੀ ਲਈ ਇਹ ਇੱਕ ਪ੍ਰਕਿਰਿਆ ਹੈ।
ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਜੇ ਸਰਕਾਰ ਨੇ ਕਿਸਾਨਾਂ ਨੂੰ ਤੰਗ ਕਰਨਾ ਬੰਦ ਨਾ ਕੀਤਾ ਤਾਂ ਸੰਘਰਸ਼ ਕੀਤਾ ਜਾਵੇਗਾ। ਉਧਰ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕਿਸੇ ਵੀ ਕਿਸਾਨ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਵੇਗੀ।
(ਰਿਪੋਰਟ – ਸੁਰਿੰਦਰ ਮਾਨ, ਐਡਿਟ – ਅਸਮਾ ਹਾਫ਼ਿਜ਼)