ਪੰਜਾਬ ਵਿਧਾਨ ਸਭਾ ਦੇ ਮੁਲਾਜ਼ਮਾਂ ਦੀ ਭਰਤੀ ਵਿੱਚ ਕਥਿਤ 'ਘਪਲੇ' ਦੀ ਜਾਂਚ ਦੇ ਹੁਕਮ
ਪੰਜਾਬ ਵਿੱਚ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੁਲਾਜ਼ਮਾਂ ਦੀ ਭਰਤੀ ਵਿੱਚ ਹੋਏ ਕਥਿਤ ਘਪਲੇ ਦੀ ਜਾਂਚ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀਰਵਾਰ ਨੂੰ ਦਿੱਤੀ।
ਮਾਮਲਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ ਹੈ। ਹਰਜੋਤ ਬੈਂਸ ਨੇ ਸਪੀਕਰ ਨੂੰ ਲਿਖਤ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਕਾਂਗਰਸ ਦੇ ਰਾਜ (ਸਾਲ 2017-22) ਦੌਰਾਨ ਰਾਜ ਵਿਧਾਨ ਸਭਾ ਮੁਲਾਜ਼ਮਾਂ ਦੀ ਭਰਤੀ ਵਿੱਚ ਬੇਨਿਯਮੀਆਂ ਹੋਈਆਂ ਸਨ।
ਰਿਪੋਰਟ- ਅਰਵਿੰਦ ਛਾਬੜਾ, ਐਡਿਟ- ਗੁਲਸ਼ਨ ਕੁਮਾਰ