ਕੀ ਸੁਨੀਲ ਜਾਖੜ ਬੀਜੇਪੀ ਵਿੱਚ ਫਿਟ ਬੈਠ ਸਕਣਗੇ -ਨਜ਼ਰੀਆ

ਵੀਡੀਓ ਕੈਪਸ਼ਨ, ਸੀਨੀਅਰ ਪੱਤਰਕਾਰ ਜਗਤਾਰ ਸਿੰਘ ਅਨੁਸਾਰ ਜਾਖੜ ਦਾ ਭਾਜਪਾ ਵਿੱਚ ਜਾਣਾ ਕਾਫੀ ਦਿਲਚਸਪ ਹੈ

ਪੰਜਾਬ ਕਾਂਗਰਸ ਲਈ ਸ਼ੁੱਕਰਵਾਰ ਦਾ ਦਿਨ ਦੋ ਅਹਿਮ ਕਾਰਨਾਂ ਕਰਕੇ ਮਹੱਤਵਪੂਰਨ ਰਿਹਾ ਹੈ।

ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਲਗਭਗ ਦੋ ਦਹਾਕੇ ਪੁਰਾਣੇ ਸੜਕੀ ਹਿੰਸਾ ਦੇ ਮਾਮਲੇ ਵਿੱਚ ਇੱਕ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

ਦੂਜਾ ਪੰਜਾਬ ਕਾਂਗਰਸ ਦੇ ਹੀ ਇੱਕ ਹੋਰ ਪ੍ਰਧਾਨ ਸੁਨੀਲ ਜਾਖੜ, ਜਿਨ੍ਹਾਂ ਦਾ ਪਰਿਵਾਰ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਵਿੱਚ ਰਿਹਾ ਸੀ। ਭਾਜਪਾ ਵਿੱਚ ਸ਼ਾਮਲ ਹੋ ਗਏ।

ਇਨ੍ਹਾਂ ਦੋ ਘਟਨਾਵਾਂ ਦੇ ਪਾਰਟੀ ਉੱਪਰ ਪੈਣ ਵਾਲੇ ਅਸਰ ਨੂੰ ਸਮਝਣ ਲਈ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਸੀਨੀਅਰ ਪੱਤਰਕਾਰ ਜਰਨੈਲ ਸਿੰਘ ਨਾਲ ਗੱਲਬਾਤ ਕੀਤੀ।