ਗਿਆਨੀ ਹਰਪ੍ਰੀਤ ਸਿੰਘ ਨੇ ਜ਼ੈੱਡ ਸਕਿਓਰਿਟੀ ਤੋਂ ਨਾਂਹ ਕਰਨ ਦਾ ਤਰਕ ਇਹ ਦਿੱਤਾ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਜ਼ੈੱਡ ਸਕਿਓਰਿਟੀ ਦੇ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਮਿਲੀ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸਿਕਿਓਰਿਟੀ ਦੇਣ ਦਾ ਫ਼ੈਸਲਾ ਲਿਆ ਗਿਆ ਸੀ। ਰਿਪੋਰਟ ਰਵਿੰਦਰ ਸਿੰਘ ਰੌਬਿਨ, ਐਡਿਟ- ਸਦਫ਼ ਖ਼ਾਨ