ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਏ ਬਰਨਾ ਬੁਆਏ ਬਾਰੇ ਜਾਣੋ
ਨਾਈਜੀਰੀਆ ਦੇ ਰੈਪਰ ਬਰਨਾ ਬੁਆਏ ਨੇ ਆਪਣੇ ਇੱਕ ਸ਼ੋਅ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਤਾਂ ਸੋਸ਼ਲ ਮੀਡੀਆ ਉੱਤੇ ਪੰਜਾਬੀਆਂ ਨੇ ਉਨ੍ਹਾਂ ਬਾਰੇ ਲੱਭਣਾ ਸ਼ੁਰੂ ਕਰ ਦਿੱਤਾ।
ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੇ ਇਸ ਸ਼ੋਅ ਦਾ ਵੀਡੀਓ ਕਾਫੀ ਵਾਇਰਲ ਹੋਇਆ ਹੈ। ਇਸ ਵੀਡੀਓ ਵਿੱਚ ਬਰਨਾ ਬੁਆਏ ਆਪਣੀ ਪੇਸ਼ਕਾਰੀ ਦੌਰਾਨ ਸਿੱਧੂ ਮੂਸੇਵਾਲਾ ਦਾ ਨਾਂ ਲੈਂਦੇ ਹਨ।
ਇਸ ਮਗਰੋਂ ਉਹ ਭਾਵੁਕ ਹੋ ਕੇ ਆਪਣੇ ਚਿਹਰੇ ਨੂੰ ਆਪਣੀ ਬਾਂਹ ਨਾਲ ਲੁਕਾ ਲੈਂਦੇ ਹਨ। ਇਸ ਮਗਰੋਂ ਉਹ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿੱਚ ਥਾਪੀ ਮਾਰ ਕੇ ਹੱਥ ਚੁੱਕਦੇ ਹਨ।
ਬਰਨਾ ਬੁਆਏ ਦੀ ਇਹ ਵੀਡੀਓ ਕਾਫੀ ਵਾਇਰਲ ਹੋਈ ਹੈ। ਲੋਕਾਂ ਨੇ ਇਸ ਤਰ੍ਹਾਂ ਉਨ੍ਹਾਂ ਵੱਲੋਂ ਸਿੱਧੂ ਮੂਸੇਲਵਾਲਾ ਨੂੰ ਸ਼ਰਧਾਂਜਲੀ ਦੇਣ 'ਤੇ ਉਨ੍ਹਾਂ ਦੀ ਤਾਰੀਫ਼ ਕੀਤੀ ਹੈ।
ਜ਼ਿਕਰਯੋਗ ਹੈ ਕਿ ਬਰਨਾ ਬੁਆਏ ਨੇ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਇੱਕ ਟਵੀਟ ਕੀਤਾ ਸੀ।
ਉਨ੍ਹਾਂ ਨੇ ਲਿਖਿਆ ਸੀ, ''ਲੈਜੰਡ ਕਦੇ ਮਰਦੇ ਨਹੀਂ। ਸਿੱਧੂ ਮੂਸੇਵਾਲਾ ਦੇ ਆਤਮਾ ਨੂੰ ਸ਼ਾਂਤੀ ਮਿਲੇ। ਹਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ।''
ਐਡਿਟ- ਅਸਮਾ ਹਾਫ਼ਿਜ਼