ਪੰਜਾਬ ਦੇ ਸਾਬਕਾ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਮਹਿਕਮੇ ਦੇ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਵਿਜੀਂਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਬੀਬੀਸੀ ਸਹਿਯੋਗੀ ਗੁਰਮਿੰਦਰ ਸਿੰਘ ਗਰੇਵਾਲ ਮੁਤਾਬਕ ਵਿਜੀਲੈਂਸ ਟੀਮ ਨੇ ਧਰਮਸੋਤ ਨੂੰ ਤੜਕੇ ਅਮਲੋਹ ਤੋਂ ਕਰੀਬ 3 ਵਜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਧਰਮਸੋਤ ਉੱਤੇ ਮੰਤਰੀ ਰਹਿੰਦਿਆਂ ਘੁਟਾਲੇ 'ਤੇ ਇਲਜ਼ਾਮ ਲੱਗੇ ਹਨ।
ਸਾਬਕਾ ਮੰਤਰੀ ਤੋਂ ਇਲਾਵਾ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਰਿਪੋਰਟ- ਗੁਰਮਿੰਦਰ ਸਿੰਘ ਗਰੇਵਾਲ
ਐਡਿਟ- ਸਦਫ਼ ਖ਼ਾਨ