ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਗਏ ਕਾਂਗਰਸੀ ਹਿਰਾਸਤ ਵਿੱਚ ਲਏ ਗਏ
ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੰਦਰ ਬੈਠ ਕੇ ਧਰਨਾ ਦੇ ਰਹੇ ਸਨ।
ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਨਾਅਰੇਬਾਜ਼ੀ ਕਰ ਰਹੇ ਆਗੂਆਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ।
ਦਰਅਸਲ ਕਾਂਗਰਸੀ ਆਗੂ ਮੁੱਖ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ ਸਨ।
ਇਨ੍ਹਾਂ ਦਾ ਰੋਸ ਹੈ ਕਿ ਮੁੱਖ ਮੰਤਰੀ ਨੇ ਮਿਲਣ ਦਾ ਸਮਾਂ ਦਿੱਤਾ ਸੀ ਪਰ ਮੁਲਾਕਾਤ ਨਹੀਂ ਕੀਤੀ ਕਾਂਗਰਸ ਆਗੂ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਮਸਲੇ ਨੂੰ ਲੈ ਕੇ ਸੀਐੱਮ ਨੂੰ ਮਿਲਣ ਪਹੁੰਚੇ ਸਨ। ਇਸ ਉੱਤੇ ਭਗਵੰਤ ਮਾਨ ਨੇ ਟਵੀਟ ਕਰਦਿਆਂ ਸਵਾਲ ਕੀਤਾ ਕਿ ਕੀ ਹੁਣ ਰਿਸ਼ਵਤ ਕਾਂਗਰਸੀਆਂ ਦਾ ਹੱਕ ਹੈ।
ਵੀਡੀਓ- ਮਯੰਕ ਮੋਂਗੀਆ
ਐਡਿਟ- ਸਦਫ਼ ਖ਼ਾਨ