ਦਲੇਰ ਮਹਿੰਦੀ ਦੀ 2 ਸਾਲ ਦੀ ਸਜ਼ਾ ਬਰਕਰਾਰ, ਇਹ ਹੈ ਪੂਰਾ ਮਾਮਲਾ

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪਟਿਆਲਾ ਦੀ ਸੈਸ਼ਨ ਕੋਰਟ ਨੇ ਦਲੇਰ ਮਹਿੰਦੀ ਵੱਲੋਂ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਠੱਗੀ ਕਰਨ ਦੇ ਇਲਜ਼ਾਮਾਂ ਤਹਿਤ ਪਟਿਆਲਾ ਅਦਾਲਤ ਨੇ ਉਨ੍ਹਾਂ ਨੂੰ 2018 ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਪਟਿਆਲਾ ਦੀ ਸੈਸ਼ਨ ਅਦਾਲਤ ਨੇ ਬਰਕਰਾਰ ਰੱਖਿਆ ਹੈ।

ਇਸ ਮਾਮਲਾ 2003 ਵਿੱਚ ਸਾਹਮਣੇ ਆਇਆ ਸੀ। ਕਬੂਤਰਬਾਜ਼ੀ ਦੇ ਇਲਜ਼ਾਮਾਂ 'ਚ ਫ਼ਸੇ ਗਾਇਕ ਦਲੇਰ ਮਹਿੰਦੀ ਨੂੰ ਸਾਲ 2018 ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਵੀਡੀਓ- ਗੁਰਮਿੰਦਰ ਗਰੇਵਾਲ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)