ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਮੁਹੱਲਾ ਕਲੀਨਿਕ ਕਿਵੇਂ ਕੰਮ ਕਰਨਗੇ

ਵੀਡੀਓ ਕੈਪਸ਼ਨ, ਭਗਵੰਤ ਮਾਨ ਦੇ ਪੰਜਾਬ ਵਿੱਚ ਮੁਹੱਲਾ ਕਲੀਨਿਕ ਕਿਵੇਂ ਕੰਮ ਕਰਨਗੇ

ਪੰਜਾਬ ਸਰਕਾਰ ਸੂਬੇ ਵਿੱਚ 15 ਅਗਸਤ ਤੋਂ ਆਮ ਆਦਮੀ ਕਲੀਨਿਕ ਭਾਵ ਦਿੱਲੀ ਦੀ ਤਰਜ਼ ਉੱਤੇ ਮੁਹੱਲਾ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ। ਕੀ ਹੈ ਸਰਕਾਰ ਦੀ ਯੋਜਨਾ ਅਤੇ ਇਹ ਕਿਸ ਤਰੀਕੇ ਨਾਲ ਇਹ ਕੰਮ ਕਰੇਗੀ, ਇਸ ਬਾਰੇ ਬੀਬੀਸੀ ਨੇ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨਾਲ ਗੱਲਬਾਤ ਕੀਤੀ।

ਖੇਤੀਬਾੜੀ ਦੇ ਕਿੱਤੇ ਨਾਲ ਸਬੰਧਿਤ ਚੇਤਨ ਸਿੰਘ ਜੋੜਾਮਾਜਰਾ ਪਹਿਲੀ ਵਾਰ ਵਿਧਾਇਕ ਬਣੇ ਅਤੇ ਉਨ੍ਹਾਂ ਨੂੰ ਸਿਹਤ ਮੰਤਰਾਲੇ ਦਾ ਅਹਿਮ ਵਿਭਾਗ ਦਿੱਤਾ ਗਿਆ। ਚੇਤਨ ਸਿੰਘ ਜੋੜਾਮਾਜਰਾ ਦਾ ਕਹਿਣਾ ਹੈ ਕਿ ਭਾਵੇਂ ਉਨ੍ਹਾਂ ਨੂੰ ਮੈਡੀਕਲ ਲਾਈਨ ਦੀ ਜ਼ਿਆਦਾ ਜਾਣਕਾਰੀ ਨਹੀਂ ਪਰ ਉਹ ਸੁਪਰਵਿਜ਼ਨ ਚੰਗੀ ਤਰ੍ਹਾਂ ਕਰ ਸਕਦੇ ਹਨ।

ਰਿਪੋਰਟ - ਸਰਬਜੀਤ ਸਿੰਘ ਧਾਲੀਵਾਲ

ਐਡਿਟ - ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)