ਸੋਨੀਆਂ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਦੌਰਾਨ ਕਾਂਗਰਸ ਦੇ ਮੁਜ਼ਾਹਰੇ, ਪੁਲਿਸ ਨਾਲ ਉਲਝੇ ਰਾਜਾ ਵੜਿੰਗ
ਕਾਂਗਰਸ ਆਗੂਆਂ ਵੱਲੋਂ ਅੱਜ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਵੱਲੋਂ ਪੁੱਛਗਿੱਛ ਕਰਨ ਦਾ ਜਤਾਇਆ ਗਿਆ ਵਿਰੋਧ। ਮੁਜ਼ਾਹਰਾ ਕਰ ਰਹੇ ਕਾਂਗਰਸ ਆਗੂਆਂ ਨੂੰ ਕਈ ਥਾਵਾਂ ’ਤੇ ਪੁਲਿਸ ਨੇ ਹਿਰਾਸਤ ਵਿੱਚ ਲਿਆ। ਕਈ ਜਗ੍ਹਾਂ ਕਾਂਗਰਸ ਆਗੂਆਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ । ਨੈਸ਼ਨਲ ਹੈਰਾਲਡ ਮਾਮਲੇ ਵਿੱਚ ਈਡੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਕੀਤੀ ਹੈ। ਇਸੇ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ।
ਵੀਡੀਓ- ਏਐਨਆਈ
ਐਡਿਟ- ਦੇਵੇਸ਼ ਸਿੰਘ