ਭ੍ਰਿਸ਼ਟਾਚਾਰ ਉੱਤੇ ਨੱਥ ਪਾਉਣ ਦੇ ਦਾਅਵੇ ਕਰਨ ਵਾਲੀ ਭਗਵੰਤ ਸਰਕਾਰ ਕਿੱਥੇ ਖੜ੍ਹੀ ਹੈ?

ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਇਆਂ ਨੂੰ ਕਰੀਬ ਚਾਰ ਮਹੀਨੇ ਦਾ ਸਮਾਂ ਹੋ ਗਿਆ ਹੈ।

ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਰੂਪ ਵਿੱਚ ਸਵੀਕਾਰ ਨਹੀਂ ਕੀਤਾ ਜਾਵੇਗਾ।

ਇਹਨਾਂ ਚਾਰ ਮਹੀਨਿਆਂ ਵਿੱਚ ਸਰਕਾਰ ਦੀ ਇਸ ਮੁਹਿੰਮ ਦਾ ਕੀ ਹੈ ਸਟੇਟਸ ਅਤੇ ਕਿਸ-ਕਿਸ ਅਹਿਮ ਵਿਅਕਤੀ ਅਤੇ ਸਰਕਾਰੀ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਜਾਣੋ ਬੀਬੀਸੀ ਪੰਜਾਬੀ ਦੀ ਇਸ ਰਿਪੋਰਟ ਵਿੱਚ।

(ਰਿਪੋਰਟ - ਸਰਬਜੀਤ ਸਿੰਘ ਧਾਲੀਵਾਲ, ਸ਼ੂਟ-ਐਡਿਟ - ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)