ਰਾਸ਼ਟਰ ਮੰਡਲ ਖੇਡਾਂ 2022: ਸਿਲਵਰ ਮੈਡਲ ਜੇਤੂ ਲੁਧਿਆਣਾ ਦੇ ਵਿਕਾਸ ਠਾਕੁਰ ਦੀ ਕਹਾਣੀ

ਵੀਡੀਓ ਕੈਪਸ਼ਨ, ਰਾਸ਼ਟਰ ਮੰਡਲ ਖੇਡਾਂ 2022: ਸਿਲਵਰ ਮੈਡਲ ਜੇਤੂ ਲੁਧਿਆਣਾ ਦੇ ਵਿਕਾਸ ਠਾਕੁਰ ਦੀ ਕਹਾਣੀ

ਵਿਕਾਸ ਠਾਕੁਰ ਦੇ ਪਰਿਵਾਰ ਵਿੱਚ ਖੁਸ਼ੀ ਅਤੇ ਉਤਸ਼ਾਹ ਹੈ। ਲੁਧਿਆਣਾ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਰਾਸ਼ਟਰ ਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਵਿਕਾਸ ਦੀ ਪ੍ਰਾਪਤੀ ਅਜਿਹੀ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਰਾ ਨੂੰ ਚਾਰ ਚੁਫੇਰਿਓਂ ਵਧਾਈਆਂ ਮਿਲ ਰਹੀਆਂ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਧਾਈ ਦਿੱਤੀ। ਪੰਜਾਬ ਦੇ ਸੀਐੱਮ ਨੇ ਤਾਂ ਖੇਡ ਨੀਤੀ ਤਹਿਤ ਵਿਕਾਸ ਲਈ 50 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਾ ਵੀ ਐਲਾਨ ਕਰ ਦਿੱਤਾ।

ਰੇਲਵੇ ਵਿੱਚ ਨੌਕਰੀ ਕਰਦੇ ਵਿਕਾਸ ਦੇ ਪਿਤਾ ਉਨ੍ਹਾਂ ਨੂੰ ਬੌਕਸਰ ਬਣਾਉਣਾ ਚਾਹੁੰਦੇ ਸਨ ਪਰ ਇਸ ਖੇਡ ਲਈ ਬਹੁਤੇ ਵਸੀਲੇ ਨਾ ਹੋਣ ਕਾਰਨ ਉਨ੍ਹਾਂ ਨੇ ਵੇਟਲਿਫਟਿੰਗ ਵੱਲ ਜਾਣ ਦਾ ਫੈਸਲਾ ਕੀਤਾ। ਵਿਕਾਸ ਭਾਰਤੀ ਹਵਾਈ ਫੌਜ ਵਿੱਚ ਵਾਰੰਟ ਆਫੀਸਰ ਦੇ ਤੌਰ 'ਤੇ ਕੰਮ ਕਰਦੇ ਹਨ। ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੀ ਕਾਮਯਾਬੀ 'ਤੇ ਕੀ ਕਹਿੰਦਾ ਹੈ, ਸੁਣੋ

ਰਿਪੋਰਟ- ਗੁਰਮਿੰਦਰ ਗਰੇਵਾਲ, ਐਡਿਟ- ਰਾਜਨ ਪਪਨੇਜਾ

ਆਓ ਜਾਣੀਏ ਰਾਸ਼ਟਰਮੰਡਲ ਖੇਡਾਂ ਬਾਰੇ ਵੱਡੀਆਂ ਗੱਲਾਂ।

Commonwealth Medals Table_Punjabi

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)