ਹਰਜਿੰਦਰ ਕੌਰ ਨੇ ਦੱਸਿਆ ਕਿਵੇਂ ਸੰਘਰਸ਼ ਭਰਿਆ ਸਫ਼ਰ ਤਮਗੇ ਤੱਕ ਪਹੁੰਚਿਆ

ਪੰਜਾਬ ਦੇ ਨਾਭਾ ਤੋਂ ਹਰਜਿੰਦਰ ਕੌਰ ਨੇ ਬਰਮਿੰਘਮ ਵਿਖੇ ਜਾਰੀ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਭਾਰਤੋਲਨ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ। ਔਰਤਾਂ ਦੇ 71 ਕਿੱਲੋ ਵਰਗ ਵਿੱਚ ਹਰਜਿੰਦਰ ਕੌਰ ਨੇ ਇਹ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਨੇ ਕੁੱਲ 212 ਕਿਲੋ ਵਜ਼ਨ ਚੁੱਕਿਆ ਹੈ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)