ਪੰਜਾਬ 'ਚ ਮਹਿਲਾ ਸਰਪੰਚ ਦਾ ਫ਼ੈਸਲਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲਿਆ ਦਾ ਸਨਮਾਨ
ਜ਼ਿਲ੍ਹਾ ਮੋਗਾ ਅਧੀਨ ਪੈਂਦੇ ਪਿੰਡ ਸਲ੍ਹੀਣਾ ਦੀ ਪੰਚਾਇਤ ਨੇ ਇੱਕ ਮਤਾ ਪਾਸ ਕਰਕੇ ਕਿਹਾ ਹੈ ਕਿ ਪਿੰਡ ਦਾ ਕੋਈ ਵੀ ਵਿਅਕਤੀ ਪਰਾਲੀ ਨੂੰ ਅੱਗ ਨਹੀਂ ਲਾਵੇਗਾ।
ਪਿੰਡ ਦੀ ਸਰਪੰਚ ਮਨਿੰਦਰ ਕੌਰ ਨੇ ਦੱਸਿਆ ਕਿ ਜਿਹੜੇ ਪੰਜ ਏਕੜ ਤੋਂ ਘੱਟ ਵਾਲੇ ਕਿਸਾਨ ਆਪਣੀ ਪਰਾਲੀ ਨੂੰ ਪਿੰਡ ਵਿੱਚ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ 1100 ਰੁਪਏ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ ਜਾਵੇਗਾ।
(ਰਿਪੋਰਟ - ਸੁਰਿੰਦਰ ਮਾਨ ਤੇ ਨਵਕਿਰਨ ਸਿੰਘ, ਐਡਿਟ - ਸਦਫ ਖਾਨ)