ਰਾਜਪਾਲ ਤੇ ਮੁੱਖ ਮੰਤਰੀ ਮਾਨ ਦਾ ਪੇਚਾ: ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਸਮੀ ਪੱਤਰ ਲਿਖ ਕੇ ਕਈ ਮਾਮਲਿਆਂ ਉੱਤੇ ਜਵਾਬ ਤਲਬੀ ਕੀਤੀ ਹੈ। ਬਨਵਾਰੀ ਲਾਲ ਪ੍ਰੋਹਿਤ ਨੇ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਦੌਰੇ ਦੌਰਾਨ ਪੰਚਾਇਤਾਂ ਨਾਲ ਬੈਠਕਾਂ ਕਰਨ ਅਤੇ ਨਸ਼ੇ ਤੇ ਅਮਨ ਕਾਨੂੰਨ ਦੀ ਹਾਲਤ ਉੱਤੇ ਵੀ ਸਵਾਲ ਚੁੱਕੇ ਸਨ।

ਆਮ ਆਦਮੀ ਪਾਰਟੀ ਪੰਜਾਬ ਦੇ ਕਈ ਆਗੂਆਂ ਅਤੇ ਮੰਤਰੀਆਂ ਅਤੇ ਇੱਥੋਂ ਤੱਕ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਰਾਜਪਾਲ ਵੱਲੋਂ ਲੋਕਾਂ ਦੀ ਚੁਣੀ ਹੋਈ ਸਰਕਾਰ ਦੇ ਕੰਮ ਵਿਚ ਦਖ਼ਲ ਦੇਣ ਦਾ ਇਲਜ਼ਾਮ ਲਾਇਆ ਗਿਆ ਸੀ। ਪਰ ਹੁਣ ਰਾਜਪਾਲ ਨੇ ਕਈ ਮੁੱਦਿਆਂ ਨੂੰ ਅਧਾਰ ਬਣਾ ਕੇ ਇਲਜ਼ਾਮ ਲਾਇਆ ਕਿ ਉਨ੍ਹਾਂ ਦੀਆਂ ਚਿੱਠੀਆਂ ਦਾ ਮੁੱਖ ਮੰਤਰੀ ਜਵਾਬ ਨਹੀਂ ਦਿੰਦੇ, ਜੇਕਰ 15 ਦਿਨਾਂ ਵਿਚ ਇਸ ਚਿੱਠੀ ਜਵਾਬ ਨਹੀਂ ਦਿੱਤਾ ਗਿਆ ਤਾਂ ਕਾਨੂੰਨੀ ਸਲਾਹ ਲਈ ਜਾਵੇਗੀ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)